ਜਲੰਧਰ ਦੇ ‘ਆਪ’ ਵਿਧਾਇਕ ਦੀ ਸੈਸ਼ਨ ਕੋਰਟ ਵੱਲੋਂ ਜ਼ਮਾਨਤ ਰੱਦ ,ਗ੍ਰਿਫਤਾਰੀ ਦੀ ਲਟਕੀ ਤਲਵਾਰ

ਜਲੰਧਰ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੀ ਜਲੰਧਰ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਰੱਦ ਕਰਨ ਵਿਰੁੱਧ ਕੀਤੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਪਿਛਲੇ ਦਿਨੀਂ ਸੀਜੇਐਮ ਅਮਿਤ ਗਰਗ ਨੇ ਸ਼ੀਤਲ ਅੰਗੁਰਾਲ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਆਪਣੇ ਹੁਕਮ ਵਿਚ ਸੀਜੇਐਮ ਨੇ ਲਿਖਿਆ ਸੀ ਕਿ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇ।ਵਿਧਾਇਕ ਸ਼ੀਤਲ ਅੰਗੁਰਾਲ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਸੈਸ਼ਨ ਅਦਾਲਤ ਵਿਚ ਚੁਣੌਤੀ ਦਿੱਤੀ ਸੀ ਪਰ ਸੈਸ਼ਨ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਸ਼ੀਤਲ ਅੰਗੁਰਾਲ ਦੀ ਪਟੀਸ਼ਨ ਅਤੇ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿਤੀ।ਹੁਣ ਫਿਰ ਸ਼ੀਤਲ ਅੰਗੁਰਾਲ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ।

Total Views: 271 ,
Real Estate