![]()
ਭਾਖੜਾ ਦੇ ਖੋਲੇ ਫਲੱਡ ਗੇਟਾਂ ਮਗਰੋਂ ਸਤਲੁਜ ਦਰਿਆ ਦੇ ਪਾਣੀ ਕਾਰਨ ਰੂਪਨਗਰ ਜ਼ਿਲ੍ਹੇ ਦੇ ਕਈ ਪਿੰਡ ਪ੍ਰਭਾਵਤ ਹੋਏ ਹਨ। ਦੂਜੇ ਪਾਸੇ ਪੌਂਗ ਡੈਮ ਤੋਂ ਛੱਡੇ ਜਾਣ ਵਾਲੇ ਪਾਣੀ ਦਾ ਅਸਰ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਤੋਂ ਬਾਅਦ ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ‘ਤੇ ਵੀ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਭਾਖੜਾ ਦਾ ਪਾਣੀ ਸਤਲੁਜ ਵਿਚ ਦਾਖਲ ਹੋਣ ਕਾਰਨ ਰੂਪਨਗਰ ਵਿਚ ਕਈ ਥਾਵਾਂ ’ਤੇ ਬੰਨ੍ਹ ਟੁੱਟ ਗਏ। ਜ਼ਿਲ੍ਹਾ ਰੋਪੜ ਦੇ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਸਕੂਲ ਅਤੇ ਆਗਨਵਾੜੀ ਸੈਟਰ ਬੰਦ ਕਰ ਦਿਤੇ ਗਏ ਹਨ। ਇਸ ਵਿਚ ਨੰਗਲ, ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਇਲਾਕੇ ਦੇ ਸਕੂਲ ਅਤੇ ਵਿੱਦਿਅਕ ਸੰਸਥਾਵਾਂ ਆਉਂਦੀਆਂ ਹਨ। ਪ੍ਰਸ਼ਾਸਨ ਵਲੋਂ ਜਾਰੀ ਪੱਤਰ ਮੁਤਾਬਕ ਜ਼ਿਲ੍ਹੇ ਵਿਚ 37 ਵਿੱਦਿਅਕ ਸੰਸਥਾਵਾਂ 18 ਅਗਸਤ ਤਕ ਬੰਦ ਕਰ ਦਿਤੀਆ ਗਈਆਂ।
Total Views: 200 ,
Real Estate



















