ਲੰਡਨ: ਸਮਾਗਮ ’ਚ ਚਾਕੂ ਨਾਲ ਹਮਲੇ ਕਾਰਨ ਦੋ ਜ਼ਖ਼ਮੀ, ਮੁਲਜ਼ਮ ਗ੍ਰਿਫ਼ਤਾਰ

ਬਰਤਾਨੀਆ ਦੇ ਪੱਛਮੀ ਲੰਡਨ ਵਿੱਚ ਸਮਾਗਮ ਦੌਰਾਨ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ ਕਰਨ ਦੇ ਦੋਸ਼ ਹੇਠ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਗੁਰਪ੍ਰੀਤ ਸਿੰਘ (25) ਨੂੰ ਇੱਥੇ ਐਕਸਬ੍ਰਿਜ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਸ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ। ਉਸ ਵਿਰੁੱਧ ਕੁੱਲ ਸੱਤ ਦੋਸ਼ ਆਇਦ ਕੀਤੇ ਗਏ ਹਨ। ਮੁਲਜ਼ਮ ਨੂੰ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ ਅਤੇ 14 ਸਤੰਬਰ ਨੂੰ ਆਇਲਵਰਥ ਕਰਾਊਨ ਕੋਰਟ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਇਹ ਘਟਨਾ ਮੰਗਲਵਾਰ ਰਾਤ ਨੂੰ ਸਾਊਥਾਲ ‘ਚ ਵਾਪਰੀ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਜਨਤਕ ਹੋਈ ਹੈ।

Total Views: 201 ,
Real Estate