ਪਾਕਿਸਤਾਨ ਵਿਚ ਕੱਟੜਪੰਥੀਆਂ ਦੁਆਰਾ ਕਈ ਚਰਚਾਂ ਅਤੇ ਦਰਜਨਾਂ ਘਰਾਂ ਨੂੰ ਸਾੜਨ ਦੀ ਸੰਯੁਕਤ ਅਰਬ ਅਮੀਰਾਤ ਨੇ ਸਖ਼ਤ ਨਿੰਦਾ ਕੀਤੀ ਹੈ ।ਪੰਜਾਬ ਦੇ ਫੈਸਲਾਬਾਦ ਜ਼ਿਲ੍ਹੇ ਦੀ ਜੜਾਂਵਾਲਾ ਤਹਿਸੀਲ ’ਚ ਬੀਤੇ ਦਿਨ ਭੀੜ ਨੇ ਈਸਾਈ ਭਾਈਚਾਰੇ ਦੇ ਲੋਕਾਂ ਦੇ ਮਕਾਨਾਂ ਤੇ ਗਿਰਜਾਘਰਾਂ ਨੂੰ ਅੱਗ ਲਗਾ ਦਿੱਤੀ ਸੀ। ਈਸਾਈ ਭਾਈਚਾਰੇ ਨਾਲ ਸਬੰਧਤ ਦੋ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਕੁਰਾਨ ਦੀ ਬੇਅਦਬੀ ਕੀਤੇ ਜਾਣ ਦੀਆਂ ਰਿਪੋਰਟਾਂ ਮਿਲਣ ਮਗਰੋਂ ਇਹ ਹਿੰਸਕ ਘਟਨਾਵਾਂ ਵਾਪਰੀਆਂ । ਈਸਾਈਆਂ ਦੇ ਮਕਾਨਾਂ ਤੇ ਗਿਰਜਾਘਰਾਂ ’ਤੇ ਹਮਲੇ ਕਰਨ ਦੇ ਦੋਸ਼ ਹੇਠ ਕੱਟਪੜਪੰਥੀ ਸਮੂਹ ਤਹਿਰੀਕ-ਏ-ਲੱਬੈਕ ਪਾਕਿਸਤਾਨ ਦੇ ਕਾਰਕੁਨਾਂ ਸਮੇਤ 135 ਜਣਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੰਜਾਬ ਦੇ ਕਾਰਜਕਾਰੀ ਸੂਚਨਾ ਮੰਤਰੀ ਆਮਿਰ ਮੀਰ ਨੇ ਦੱਸਿਆ ਕਿ ਇਨ੍ਹਾਂ ਘਟਨਾਵਾਂ ਦੇ ਸਬੰਧ ਵਿੱਚ ਹੁਣ ਤੱਕ 600 ਤੋਂ ਵੱਧ ਮਸ਼ਕੂਕਾਂ ਖ਼ਿਲਾਫ਼ ਅਤਿਵਾਦ ਤੇ ਧਾਰਮਿਕ ਬੇਅਦਬੀ ਦੇ ਕੇਸ ਦਰਜ ਕੀਤੇ ਗਏ ਹਨ। 
Total Views: 262 ,
Real Estate



















