ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਬਣੀਆਂ ਪੋਸਟਾਂ ਨੂੰ ਵੀ ਦਰਿਆਈ ਪਾਣੀ ਨੇ ਜਲ-ਥਲ ਕਰ ਦਿੱਤਾ ਹੈ। ਸਰਹੱਦੀ ਸੀਮਾ ’ਤੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਖੇਤਰ ’ਚ ਸੀਮਾ ਸੁਰੱਖਿਆ ਬਲ ਦੀਆਂ ਦੋ ਚੌਕੀਆਂ ਤਾਂ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਈਆਂ ਹਨ ਜਦੋਂ ਕਿ ਚਾਰ ਚੌਕੀਆਂ ਚਾਰੇ ਪਾਸਿਓਂ ਪਾਣੀ ਨਾਲ ਘਿਰੀਆਂ ਹੋਈਆਂ ਹਨ। ਉਧਰ ਡੈਮਾਂ ’ਚੋਂ ਪਾਣੀ ਹੁਣ ਘੱਟ ਛੱਡਿਆ ਜਾ ਰਿਹਾ ਹੈ। ਉਂਜ ਹਿਮਾਚਲ ਪ੍ਰਦੇਸ਼ ਵਿਚ ਮੀਂਹ ਦੀ ਪੇਸ਼ੀਨਗੋਈ ਨਾਲ ਪੰਜਾਬ ਸਰਕਾਰ ਅਲਰਟ ਹੋ ਗਈ ਹੈ।ਭਾਰਤ-ਪਾਕਿਸਤਾਨ ਸਰਹੱਦ ’ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ, ਫ਼ਾਜ਼ਿਲਕਾ ਪ੍ਰਸ਼ਾਸਨ ਅਤੇ ਲੋਕਾਂ ਨੇ ਇਕੱਠੇ ਹੋ ਕੇ ਕਰੀਬ 2200 ਮੀਟਰ ਲੰਮਾ ਸੁਰੱਖਿਆ ਬੰਨ੍ਹ ਮਾਰ ਲਿਆ ਹੈ ਜਿਸ ਨਾਲ ਕਰੀਬ 1200 ਹੈਕਟੇਅਰ ਫ਼ਸਲ ਦਾ ਬਚਾਅ ਹੋ ਗਿਆ ਹੈ। ਸਰਹੱਦੀ ਖੇਤਰ ਦੇ ਜ਼ਿਲ੍ਹਾ ਫ਼ਾਜ਼ਿਲਕਾ, ਫ਼ਿਰੋਜ਼ਪੁਰ ਅਤੇ ਤਰਨ ਤਾਰਨ ਵਿਚ ਹੜ੍ਹਾਂ ਦੇ ਪਾਣੀ ਤੋਂ ਲੋਕਾਂ ਦਾ ਛੁਟਕਾਰਾ ਨਹੀਂ ਹੋ ਰਿਹਾ ਹੈ। ਉਧਰ ਗੁਰਦਾਸਪੁਰ ਦੇ ਪਿੰਡ ਜਗਤਪੁਰ ਟਾਂਡਾ ਨੇੜੇ ਧੁੱਸੀ ਬੰਨ੍ਹ ਵਿਚ 15 ਅਗਸਤ ਨੂੰ ਪਿਆ ਪਾੜ ਹੁਣ ਕਰੀਬ 90 ਫ਼ੀਸਦੀ ਪੂਰ ਦਿੱਤਾ ਗਿਆ ਹੈ।
ਫ਼ਿਰੋਜ਼ਪੁਰ-ਫ਼ਾਜ਼ਿਲਕਾ ਖੇਤਰ ’ਚ ਕੌਮਾਂਤਰੀ ਸਰਹੱਦ ’ਤੇ ਬਣੀਆਂ ਬੀਐੱਸਐੱਫ ਦੀਆਂ ਚੌਕੀਆਂ ਪਾਣੀ ’ਚ ਡੁੱਬੀਆਂ
Total Views: 199 ,
Real Estate


















