
ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਹੜ੍ਹਾਂ ਕਾਰਨ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਅਤੇ ਹੋਰ ਮੰਗਾਂ ਨੂੰ ਲੈ ਕੇ ਮੰਗਲਵਾਰ (22 ਅਗਸਤ) ਨੂੰ ਚੰਡੀਗੜ੍ਹ ਵਿੱਚ ਧਰਨੇ ਦਾ ਐਲਾਨ ਕੀਤਾ ਹੈ। ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਲਿਸ ਪੂਰੀ ਤਿਆਰੀ ਕਰ ਰਹੀ ਹੈ। ਚੰਡੀਗੜ੍ਹ ਪੁਲਿਸ ਨੇ ਪੰਚਕੂਲਾ ਅਤੇ ਮੁਹਾਲੀ ਨਾਲ ਲੱਗਦੇ ਸ਼ਹਿਰ ਦੇ 27 ਐਂਟਰੀ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਹੈ। ਇਨ੍ਹਾਂ ਸਾਰੀਆਂ ਥਾਵਾਂ ‘ਤੇ ਬੈਰੀਕੇਡ ਲਗਾ ਕੇ ਹਥਿਆਰਬੰਦ ਰਿਜ਼ਰਵ ਫੋਰਸ ਤਾਇਨਾਤ ਕੀਤੀ ਗਈ ਹੈ।ਕਿਸਾਨਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ 4000 ਪੁਲਿਸ ਮੁਲਾਜ਼ਮ ਸਰਹੱਦਾਂ ’ਤੇ ਲਾਏ ਹੋਏ ਹਨ ਤੇ ਮੁਹਾਲੀ ਪੁਲਿਸ ਨੇ 1500 ਪੁਲੀਸ ਮੁਲਾਜ਼ਮ ਡਿਊਟੀ ’ਤੇ ਲਾਏ ਹਨ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਸੋਮਵਾਰ ਨੂੰ ਸ਼ਹਿਰ ਦੇ ਸਾਰੇ ਪ੍ਰਵੇਸ਼ ਦੁਆਰਾਂ ਦੀ ਚੈਕਿੰਗ ਕੀਤੀ। ਕਿਸਾਨਾਂ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਸਾਰੀਆਂ ਡਿਵੀਜ਼ਨਾਂ ਦੇ ਡੀਐਸਪੀ ਦੀ ਜ਼ਿੰਮੇਵਾਰੀ ਲਗਾਈ ਗਈ ਹੈ।
Total Views: 429 ,
Real Estate


















