ਭਾਰਤ-ਪਾਕਿਸਤਾਨ ਸਰਹੱਦ ’ਤੇ ਜ਼ੀਰੋ ਲਾਈਨ ਦੇ ਨੇੜਲੇ ਕਰੀਬ 11 ਪਿੰਡਾਂ ਦਾ ਸੜਕੀ ਸੰਪਰਕ ਟੁੱਟ ਚੁੱਕਾ ਹੈ ਅਤੇ ਸਿਰਫ਼ ਕਿਸ਼ਤੀਆਂ ਜ਼ਰੀਏ ਹੀ ਇਨ੍ਹਾਂ ਪਿੰਡਾਂ ਦੀ ਪਹੁੰਚ ਬਾਕੀ ਬਚੀ ਹੈ। ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਵਿਚ ਸਰਹੱਦ ਅਤੇ ਸਤਲੁਜ ਦਰਿਆ ਦੇ ਵਿਚਕਾਰ ਪੈਂਦੇ ਪਿੰਡਾਂ ਦੇ ਲੋਕਾਂ ਨੂੰ ਘਰ-ਬਾਰ ਛੱਡ ਕੇ ਜਾਣਾ ਪੈ ਰਿਹਾ ਹੈ। ਫ਼ਾਜ਼ਿਲਕਾ ਦੇ ਗੱਟੀ ਰਾਜੋ ਕੇ ਦੇ ਖੇਤਰ ਦੇ ਕਰੀਬ ਦੋ ਦਰਜਨ ਪਿੰਡਾਂ ਦੇ ਘਰਾਂ ਵਿਚ ਪਾਣੀ ਦਾਖ਼ਲ ਹੋ ਚੁੱਕਾ ਹੈ। ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਮੁੱਖ ਮੰਤਰੀ ਨੂੰ ਗੁਹਾਰ ਲਾਈ ਹੈ ਕਿ ਉਨ੍ਹਾਂ ਨੂੰ ਬਚਾਉਣ ਦੇ ਪ੍ਰਬੰਧ ਕੀਤੇ ਜਾਣ। ਇਸ ਖ਼ਿੱਤੇ ਦੇ ਅੱਧੀ ਦਰਜਨ ਸਕੂਲਾਂ ਵਿਚ ਵੀ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿਚ 22 ਤੋਂ 25 ਅਗਸਤ ਤੱਕ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ ਜਿਸ ਕਰਕੇ ਖ਼ਤਰਾ ਅਜੇ ਟਲਿਆ ਨਹੀਂ ਹੈ। ਡੈਮਾਂ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਆ ਗਿਆ ਹੈ ਜਿਸ ਕਰਕੇ ਪਹਾੜਾਂ ਤੋਂ ਪਾਣੀ ਆਉਣ ’ਤੇ ਫ਼ੌਰੀ ਡੈਮਾਂ ’ਚੋਂ ਦਰਿਆਵਾਂ ਵਿਚ ਪਾਣੀ ਛੱਡਣ ਦੀ ਨੌਬਤ ਨਹੀਂ ਆਏਗੀ।
ਹੜ੍ਹ: ਪੰਜਾਬ ਦੇ 11 ਸਰਹੱਦੀ ਪਿੰਡਾਂ ਦਾ ਸੜਕੀ ਸੰਪਰਕ ਟੁੱਟਿਆ
Total Views: 144 ,
Real Estate


















