ਸ਼ਿਮਲਾ ‘ਚ ਭਾਰੀ ਮੀਂਹ

ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਇੱਕ ਵਾਰ ਫਿਰ ਖ਼ਰਾਬ ਹੋ ਗਿਆ ਹੈ। ਯੈਲੋ ਅਲਰਟ ਦੇ ਵਿਚਕਾਰ ਰਾਜ ਦੀ ਰਾਜਧਾਨੀ ਸ਼ਿਮਲਾ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਬਾਰਿਸ਼ ਜਾਰੀ ਹੈ। ਅਗਲੇ 72 ਘੰਟਿਆਂ ਦੌਰਾਨ ਬਿਲਾਸਪੁਰ, ਚੰਬਾ, ਹਮੀਰਪੁਰ, ਕਾਂਗੜਾ, ਕੁੱਲੂ, ਮੰਡੀ, ਸ਼ਿਮਲਾ, ਸਿਰਮੌਰ, ਸੋਲਨ, ਊਨਾ ਵਿੱਚ ਜ਼ਿਆਦਾਤਰ ਥਾਵਾਂ ‘ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਦੇ ਨਾਲ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਮੌਸਮ ਵਿਗਿਆਨ ਕੇਂਦਰ ਸ਼ਿਮਲਾ ਵੱਲੋਂ 23 ਅਤੇ 24 ਅਗਸਤ ਨੂੰ ਭਾਰੀ ਮੀਂਹ ਲਈ  ਓਰੇਂਜ ਚੇਤਾਵਨੀ ਜਾਰੀ ਕੀਤੀ ਗਈ ਹੈ। ਜਦੋਂਕਿ 25 ਅਗਸਤ ਲਈ ਯੈਲੋ ਅਲਰਟ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ 28 ਅਗਸਤ ਨੂੰ ਵੀ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। 

Total Views: 145 ,
Real Estate