ਮੁੰਬਈ ਹਮਲਾ: ਅਮਰੀਕੀ ਅਦਾਲਤ ਨੇ ਰਾਣਾ ਦੀ ਭਾਰਤ ਨੂੰ ਹਵਾਲਗੀ ਰੋਕੀ

ਅਮਰੀਕਾ ਦੀ ਕੋਰਟ ਨੇ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਦੀ ਭਾਰਤ ਨੂੰ ਹਵਾਲਗੀ ’ਤੇ ਰੋਕ ਲਾ ਦਿੱਤੀ ਹੈ। ਰਾਣਾ (52) ਨੇ ਨਾਈਨਥ ਸਰਕਿਟ ਕੋਰਟ ਵਿੱਚ ਅਮਰੀਕੀ ਜ਼ਿਲ੍ਹਾ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਹੈਬੀਅਸ ਕੋਰਪਸ ਰਿਟ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। ਰਾਣਾ ਮੁੰਬਈ ਵਿਚ 2008 ਦਹਿਸ਼ਤੀ ਹਮਲੇ ਵਿੱਚ ਸ਼ਮੂਲੀਅਤ ਮਾਮਲੇ ਵਿੱਚ ਭਾਰਤ ਵਿੱਚ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਿਹਾ ਹੈ।

Total Views: 241 ,
Real Estate