ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ਼ਤਿਹਾਰਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਿਆ ਹੈ। ਸੁਨੀਲ ਜਾਖੜ ਨੇ ਟਵੀਟ ਰਾਹੀਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 615 ਕਰੋੜ ਰੁਪਏ ’ਚ ਚੰਦਰਯਾਨ-3 ਮਿਸ਼ਨ ਪੂਰਾ ਕਰ ਲਿਆ ਤੇ ਦੂਜੇ ਪਾਸੇ ‘ਆਪ’ ਸਰਕਾਰ ਨੇ ਇਸ ਤੋਂ ਦੁੱਗਣੀ ਰਕਮ ਇਸ਼ਤਿਹਾਰਾਂ ’ਤੇ ਖਰਚ ਕਰ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪਣੀ ਪਾਰਟੀ ਨੂੰ ਸਿਆਸੀ ਲਾਭ ਦੇਣ ਲਈ ਮੁੱਖ ਮੰਤਰੀ ਸੂਬੇ ਦੇ ਖਜ਼ਾਨੇ ਦਾ ਪੈਸਾ ਦੂਜੇ ਰਾਜਾਂ ’ਚ ਇਸ਼ਤਿਹਾਰਾਂ ’ਤੇ ਖਰਚ ਕਰ ਰਹੇ ਹਨ ਜਦ ਕਿ ਉਨ੍ਹਾਂ ਦੇ ਆਪਣੇ ਸੂਬੇ ਦੇ ਲੋਕ ਹੜ੍ਹਾਂ ਕਾਰਨ ਹੋਏ ਨੁਕਸਾਨ ਕਾਰਨ ਬੇਹਾਲ ਹਨ। ਸਰਕਾਰ ਤੋਂ ਮੁਆਵਜ਼ੇ ਦੀ ਆਸ ਲਾ ਕੇ ਬੈਠੇ ਹਨ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸ਼ਤਿਹਾਰਾਂ ’ਤੇ ਖਰਚੇ ਪੈਸੇ ਦੇ ਲਾਭ ਬਾਰੇ ਜਵਾਬ ਦੇਣਾ ਚਾਹੀਦਾ ਹੈ।
Total Views: 142 ,
Real Estate



















