![]()
ਮਦੁਰਾਈ ਰੇਲਵੇ ਸਟੇਸ਼ਨ ’ਤੇ ਇਕ ਯਾਤਰੀ ਰੇਲਗੱਡੀ ਦੇ ਡੱਬੇ ’ਚ ਅੱਗ ਲੱਗਣ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਮਦੁਰਾਈ ਦੇ ਜ਼ਿਲ੍ਹਾ ਕੁਲੈਕਟਰ ਐਮ.ਐਸ. ਸੰਗੀਤਾ ਨੇ ਹਾਦਸੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਤੜਕੇ 5:30 ਵਜੇ ਇੱਥੇ ਮਦੁਰਾਈ ਰੇਲਵੇ ਸਟੇਸ਼ਨ ’ਤੇ ਰੁਕੇ ਕੋਚ ਵਿਚ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਕੋਚ ਵਿਚ ਸਵਾਰ ਸ਼ਰਧਾਲੂ ਸਨ ਅਤੇ ਉੱਤਰ ਪ੍ਰਦੇਸ਼ ਤੋਂ ਯਾਤਰਾ ਕਰ ਰਹੇ ਸਨ। ਸਵੇਰੇ ਜਦੋਂ ਉਨ੍ਹਾਂ ਨੇ ਰੇਲ ਵਿਚ ਚਾਹ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਗੈਸ ਸਟੋਵ ਨੂੰ ਜਲਾਉਣ ਸਮੇਂ ਸਿਲੰਡਰ ਵਿਚ ਧਮਾਕਾ ਹੋ ਗਿਆ। ਹਾਦਸੇ ਵਿਚ 55 ਲੋਕਾਂ ਨੂੰ ਬਚਾ ਲਿਆ ਗਿਆ ਹੈ ਅਤੇ ਹੁਣ ਤੱਕ ਨੌਂ ਲਾਸ਼ਾਂ ਬਰਾਮਦ ਕਰ ਲਈਆਂ ਹਨ।
Total Views: 223 ,
Real Estate



















