ਡਿਪਟੀ ਕਮਿਸ਼ਨਰ ਦਫਤਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਵੱਲੋਂ 11 ਤੋਂ 13 ਸਤੰਬਰ ਤੱਕ ਕਲਮਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ 11 ਅਗਸਤ ਨੂੰ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਡਿਪਟੀ ਕਮਿਸ਼ਨਰ ਦਫਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ 25 ਅਗਸਤ ਤੱਕ ਕਰਨ ਲਈ ਬੇਨਤੀ ਕੀਤੀ ਗਈ ਸੀ ਪਰ ਜਥੇਬੰਦੀ ਦੀ ਕਿਸੀ ਵੀ ਮੰਗ ਦੀ ਪੂਰਤੀ ਨਹੀਂ ਹੋਈ, ਜਿਸ ਕਰਕੇ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਸੂਬੇ ਦੇ ਡੀਸੀ ਦਫਤਰਾਂ, ਐੱਸਡੀਐੱਮ, ਤਹਿਸੀਲ ਅਤੇ ਸਬ ਤਹਿਸੀਲ ਦਫਤਰਾਂ ਦੇ ਕਰਮਚਾਰੀ 11 ਤੋਂ 13 ਸਤੰਬਰ ਤੱਕ ਕਲਮਛੋੜ ਹੜਤਾਲ ਤੇ ਰਹਿਣਗੇ।
Total Views: 150 ,
Real Estate



















