ਉੱਤਰਾਖੰਡ ਵਿੱਚ ਲਗਪਗ 15 ਹਜ਼ਾਰ ਫੁੱਟ ਦੀ ਉੱਚਾਈ ’ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 11 ਅਕਤੂਬਰ ਨੂੰ ਬੰਦ ਹੋ ਜਾਵੇਗੀ। ਗੁਰਦੁਆਰਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਟਰੱਸਟ ਦੇ ਮੈਂਬਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ 11 ਅਕਤੂਬਰ ਨੂੰ ਦੁਪਹਿਰ ਇਕ ਵਜੇ ਅਰਦਾਸ ਤੋਂ ਬਾਅਦ ਗੁਰਦੁਆਰੇ ਦੇ ਕਿਵਾੜ ਆਮ ਸੰਗਤ ਲਈ ਬੰਦ ਕਰ ਦਿੱਤੇ ਜਾਣਗੇ ਅਤੇ ਯਾਤਰਾ ਦੀ ਸਮਾਪਤੀ ਹੋ ਜਾਵੇਗੀ। ਇਸ ਸਾਲ ਇਹ ਯਾਤਰਾ 20 ਮਈ ਨੂੰ ਆਰੰਭ ਹੋਈ ਸੀ ਅਤੇ ਹੁਣ ਤੱਕ 2 ਲੱਖ ਤੋ ਵੱਧ ਸ਼ਰਧਾਲੂ ਇੱਥੇ ਨਤਮਸਤਕ ਹੋਣ ਆ ਚੁੱਕੇ ਹਨ।
Total Views: 302 ,
Real Estate



















