ਅੱਜ ਬੁੱਧਵਾਰ 30 ਅਗਸਤ ਨੂੰ ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਨੇ ਸਕੂਲਾਂ ਅਤੇ ਦਫ਼ਤਰਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਸਕੂਲ ਤੇ ਦਫ਼ਤਰ ਦੋ ਘੰਟੇ ਲੇਟ ਖੁੱਲ੍ਹਣਗੇ। ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਰੱਖੜੀ ਵਾਲੇ ਦਿਨ ਸਰਕਾਰੀ ਦਫ਼ਤਰਾਂ ਦਾ ਸਮਾਂ 9 ਵਜੇ ਦੀ ਬਜਾਏ ਸਵੇਰੇ 11 ਵਜੇ ਕੀਤਾ ਗਿਆ ਹੈ। ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਦੀ ਬਜਾਏ ਸਵੇਰੇ 10 ਵਜੇ ਕੀਤਾ ਗਿਆ ਹੈ। ਦਸ ਦਈਏ ਕਿ ਇਸ ਦੌਰਾਨ ਛੁੱਟੀ ਦਾ ਸਮਾਂ ਪਹਿਲਾਂ ਵਾਲਾ ਹੀ ਹੋਵੇਗਾ।
Total Views: 250 ,
Real Estate



















