ਕੇਂਦਰ ਸਰਕਾਰ ਨੇ ਗੈਸ ਸਿਲੰਡਰ ‘ਤੇ 200 ਰੁਪਏ ਦੀ ਸਬਸਿਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਦਾ ਮਤਲਬ ਹੈ ਕਿ ਹੁਣ ਤੋਂ ਤੁਹਾਨੂੰ ਗੈਸ ਸਿਲੰਡਰ ਸਸਤੇ ‘ਚ ਮਿਲੇਗਾ। ਉਜਵਲਾ ਸਕੀਮ ਤਹਿਤ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕੀਤੀ ਜਾਵੇਗੀ। ਇਹ ਫੈਸਲਾ ਪੀਐਮ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਹੈ। ਕੈਬਨਿਟ ਉੱਜਵਲਾ ਸਕੀਮ ਤਹਿਤ 200 ਰੁਪਏ ਪ੍ਰਤੀ ਸਿਲੰਡਰ ਦੀ ਵਾਧੂ ਸਬਸਿਡੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰ ‘ਤੇ ਕਰੀਬ 7500 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।
Total Views: 194 ,
Real Estate



















