ਪੰਜਾਬ ਸਰਕਾਰ ਨੇ ਸੂਬੇ ਵਿਚ 31 ਅਕਤੂਬਰ ਤੱਕ ਐਸਮਾ (ਈਸਟ ਪੰਜਾਬ ਅਸੈਂਸ਼ੀਅਲ ਸਰਵਸਿਜ਼ ਮੈਂਟੇਨੈਂਸ ਐਕਟ) ਲਾਗੂ ਕਰ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਐਕਟ ਵਿਚਲੀਆਂ ਵਿਵਸਥਾਵਾਂ ਦੀ ਉਲੰਘਣਾ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹੁਕਮਾਂ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਪਟਵਾਰੀ, ਕਾਨੂੰਗੋ, ਸਰਕਲ ਮਾਲ ਅਫ਼ਸਰ ਤੇ ਡੀਸੀ ਦਫ਼ਤਰਾਂ ਦੇ ਸਾਰੇ ਮੁਲਾਜ਼ਮਾਂ ਨੂੰ ਸਟੇਸ਼ਨ ਨਾ ਛੱਡਣ ਦੀ ਤਾਕੀਦ ਕੀਤੀ ਗਈ ਹੈ। ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਤੇ ਦਿ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਨੇ ਸੂਬੇ ਵਿੱਚ 1 ਸਤੰਬਰ ਤੋਂ ਅਣਮਿੱਥੇ ਸਮੇਂ ਲਈ ‘ਕਲਮ ਛੋੜ’ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਸੀ। ਦੋਵਾਂ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਦਾਅਵਾ ਕੀਤਾ ਸੀ ਪਿਛਲੇ ਦਿਨੀਂ ਜ਼ਿਲ੍ਹਾ ਸੰਗਰੂਰ ’ਚ ਪਟਵਾਰੀ, ਕਾਨੂੰਨਗੋ ਤੇ ਤਹਿਸੀਲਦਾਰ ਖਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਐਸੋਸੀਏਸ਼ਨਾਂ ਨੇ ਇਸ ਮਾਮਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਉਧਰ ਡੀਸੀ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਨੇ 11 ਤੋਂ 13 ਸਤੰਬਰ ਤੱਕ ‘ਕਲਮ ਛੋੜ’ ਹੜਤਾਲ ਦਾ ਵੱਖਰੇ ਤੌਰ ’ਤੇ ਐਲਾਨ ਕੀਤਾ ਹੋਇਆ ਹੈ।
ਪੰਜਾਬ ਸਰਕਾਰ ਨੇ ‘ਐਸਮਾ’ ਐਕਟ ਲਾਗੂ ਕਰ ਕਰਮਚਾਰੀਆਂ ਨੂੰ ਦਿੱਤੀ ਚਿਤਾਵਨੀ
Total Views: 176 ,
Real Estate
















