ਮੋਦੀ ਸਰਕਾਰ ਨੇ ਬੁਲਾਇਆ ਸੰਸਦ ਦਾ ਵਿਸ਼ੇਸ਼ ਸੈਸ਼ਨ18 ਤੋਂ 22 ਸਤੰਬਰ ਤੱਕ

ਕੇਂਦਰ ਸਰਕਾਰ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਹੈ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ 18 ਤੋਂ 22 ਸਤੰਬਰ ਤੱਕ ਚੱਲੇਗਾ। ਇਸ ਵਿੱਚ 5 ਮੀਟਿੰਗਾਂ ਹੋਣਗੀਆਂ। ਇਹ 17ਵੀਂ ਲੋਕ ਸਭਾ ਦਾ 13ਵਾਂ ਅਤੇ ਰਾਜ ਸਭਾ ਦਾ 261ਵਾਂ ਸੈਸ਼ਨ ਹੋਵੇਗਾ। ਵਿਰੋਧੀ ਧਿਰ ਪਹਿਲਾਂ ਹੀ ਦੋਸ਼ ਲਗਾ ਚੁੱਕੀ ਹੈ ਕਿ ਸਰਕਾਰ ਸਮੇਂ ਤੋਂ ਪਹਿਲਾਂ ਚੋਣਾਂ ਕਰਵਾ ਸਕਦੀ ਹੈ। ਹਾਲਾਂਕਿ ਸਰਕਾਰ ਵੱਲੋਂ ਅਜਿਹੀ ਕੋਈ ਖ਼ਬਰ ਨਹੀਂ ਆਈ ਹੈ।

Total Views: 166 ,
Real Estate