ਕਰਨਾਟਕ ਹਾਈ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਦੇ ਪੋਤੇ ਅਤੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਲਈ ਅਯੋਗ ਕਰਾਰ ਦਿੱਤਾ ਹੈ। ਜਸਟਿਸ ਕੇ. ਨਟਰਾਜਨ ਦੀ ਅਗਵਾਈ ਵਾਲੇ ਬੈਂਚ ਨੇ ਰੇਵੰਨਾ ਦੀ ਚੋਣ ਨੂੰ ਅਯੋਗ ਕਰਾਰ ਦਿੱਤਾ ਹੈ। ਦੇਵਰਾਜਗੌੜਾ ਅਤੇ 2019 ਦੀਆਂ ਸੰਸਦੀ ਚੋਣਾਂ ਵਿੱਚ ਭਾਜਪਾ ਦੇ ਹਾਰੇ ਹੋਏ ਉਮੀਦਵਾਰ ਏ.ਕੇ. ਮੰਜੂ ਵੱਲੋਂ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਤੋਂ ਬਾਅਦ ਇਹ ਫੈਸਲਾ ਦਿੱਤਾ ਗਿਆ ਹੈ। ਪਟੀਸ਼ਨਾਂ ‘ਚ ਦੋਸ਼ ਲਾਇਆ ਗਿਆ ਸੀ ਕਿ ਰੇਵੰਨਾ ਨੇ ਚੋਣ ਕਮਿਸ਼ਨ ਨੂੰ ਜਾਇਦਾਦ ਦਾ ਪੂਰਾ ਵੇਰਵਾ ਨਹੀਂ ਦਿੱਤਾ ਸੀ।
Total Views: 516 ,
Real Estate



















