ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ ‘ਤੇ ਪਥਰਾਅ ਕੀਤਾ ਗਿਆ ਹੈ। ਬੀਤੇ ਕੱਲ੍ਹ ਸੁਖਬੀਰ ਬਾਦਲ ਬੇਅਦਬੀ ਮਾਮਲੇ ‘ਚ ਅਦਾਲਤ ਵਿੱਚ ਪੇਸ਼ ਹੋਏ ਸਨ, ਜਿਸ ਤੋਂ ਬਾਅਦ ਉਹ ਕਿਸੇ ਦੇ ਘਰ ਅਫਸੋਸ ਕਰਨ ਗਏ। ਇਸ ਦੌਰਾਨ ਉਨ੍ਹਾਂ ਦੀ ਗੱਡੀ ‘ਤੇ ਪਥਰਾਅ ਕਰ ਦਿੱਤਾ ਗਿਆ। ਸੁਖਬੀਰ ਬਾਦਲ ਦੀ ਫੇਰੀ ਦਾ ਕੁਝ ਲੋਕ ਵਿਰੋਧ ਕਰਨ ਪਹੁੰਚ ਗਏ ਤੇ ਸਥਿਤੀ ਇੰਨੀ ਤਣਾਅਪੂਰਨ ਹੋ ਗਈ ਕਿ ਲੋਕਾਂ ਨੇ ਉਨ੍ਹਾਂ ਦੀ ਗੱਡੀ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਜਥੇਬੰਦੀਆਂ ਦੇ ਆਗੂਆਂ ਦੀ ਕੁੱਟਮਾਰ ਕੀਤੀ ਗਈ, ਜਿਸ ਵਿੱਚ ਇਕ ਦੇ ਫੱਟੜ ਹੋਣ ਦੀ ਖ਼ਬਰ ਹੈ।
Total Views: 394 ,
Real Estate





















