2 ਸਕੇ ਭਰਾਵਾਂ ਮਾਨਵਜੀਤ ਸਿੰਘ ਅਤੇ ਜਸ਼ਨਦੀਪ ਸਿੰਘ ਨੇ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਵਿਚ ਛਾਲ ਮਾਰ ਦਿੱਤੀ ਸੀ। ਅੱਜ 16 ਦਿਨ ਬਾਅਦ ਜਸ਼ਨਦੀਪ ਦੀ ਲਾਸ਼ ਮਿਲ ਗਈ ਹੈ ਅਤੇ ਉਸ ਦੀ ਪਛਾਣ ਵੀ ਹੋ ਗਈ ਹੈ। ਪਰਿਵਾਰ ਦੀ ਸ਼ਿਕਾਇਤ ’ਤੇ ਥਾਣਾ ਡਵੀਜ਼ਨ ਨੰਬਰ 1 ਦੇ ਤਤਕਾਲੀ ਇੰਚਾਰਜ ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਅਤੇ ਮੁਨਸ਼ੀ ਬਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਤਿੰਨਾਂ ਦੇ ਖਿਲਾਫ਼ ਆਈਪੀਸੀ ਦੀ ਧਾਰਾ 306 ਤਹਿਤ ਆਤਮ ਹੱਤਿਆ ਲਈ ਮਜ਼ਬੂਰ ਕਰਨ ਅਤੇ ਧਾਰਾ 506 ਅਤੇ ਪੁਲਿਸ ਰੂਲ 34 ਤਹਿਤ ਥਾਣਾ ਸਦਰ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਨੇ ਥਾਣੇ ਵਿਚ ਮਾਨਵਜੀਤ ਦੀ ਕੁੱਟਮਾਰ ਕੀਤੀ ਅਤੇ ਉਸ ਦੀ ਪੱਗ ਵੀ ਲਾਹ ਦਿੱਤੀ। ਉਧਰ, ਪਰਿਵਾਰ ਨੇ ਮੰਗ ਕੀਤੀ ਕਿ ਦਸਤਾਰ ਦੀ ਬੇਅਦਬੀ ਕਰਨ ਦੇ ਦੋਸ਼ ਵਿਚ ਐਸਐਚਓ ਨਵਦੀਪ ਸਿੰਘ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 295 ਤਹਿਤ ਕੇਸ ਦਰਜ ਕੀਤਾ ਜਾਵੇ।
Total Views: 478 ,
Real Estate



















