ਸਰਕਾਰੀ ਸਕੂਲ ’ਚ ਅਧਿਆਪਕਾ ਨੇ ਫਾਹਾ ਲਿਆ

ਮਾਛੀਵਾੜਾ ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਤਾਇਨਾਤ ਅਧਿਆਪਕਾ ਸਿਮਰਨਜੀਤ ਕੌਰ (22) ਵਾਸੀ ਟਾਂਡਾ ਕੁਸ਼ਲ ਸਿੰਘ ਨੇ ਕਲਾਸਰੂਮ ਵਿੱਚ ਹੀ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕਾ ਦੇ ਪਿਤਾ ਮੋਹਣ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਕੌਰ ਇਸ ਸਕੂਲ ਵਿੱਚ ਇੱਕ ਸਾਲ ਤੋਂ ਪ੍ਰਾਈਵੇਟ ਤੌਰ ’ਤੇ ਪੜ੍ਹਾ ਰਹੀ ਸੀ। ਉਨ੍ਹਾਂ ਵੀ ਸਿਮਰਨਜੀਤ ਕੌਰ ਵੱਲੋਂ ਉਠਾਏ ਕਦਮ ’ਤੇ ਹੈਰਾਨੀ ਪ੍ਰਗਟਾਈ। ਪੰਜਗਰਾਈਆਂ ਸਕੂਲ ਵਿੱਚ 2 ਵਜੇ ਛੁੱਟੀ ਹੋਈ ਤਾਂ ਸਿਮਰਨਜੀਤ ਕੌਰ ਨੇ ਖਾਲੀ ਹੋਏ ਕਲਾਸਰੂਮ ਵਿੱਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਲਿਆ। ਸਕੂਲ ਵਿੱਚ ਬੱਚਿਆਂ ਨੂੰ ਲੈਣ ਆਏ ਇੱਕ ਵਿਅਕਤੀ ਨੇ ਜਦੋਂ ਸਿਮਰਨਜੀਤ ਕੌਰ ਨੂੰ ਪੱਖੇ ਨਾਲ ਲਟਕਦੇ ਦੇਖਿਆ ਤਾਂ ਉਸਨੇ ਰੌਲਾ ਪਾਇਆ। ਇਸ ਦੌਰਾਨ ਸਕੂਲ ਵਿੱਚ ਮੌਜੂਦ ਪ੍ਰਿੰਸੀਪਲ ਅਤੇ ਹੋਰ ਸਟਾਫ਼ ਨੇ ਅਧਿਆਪਕਾ ਨੂੰ ਹੇਠਾਂ ਉਤਾਰਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Total Views: 329 ,
Real Estate