ਮਹੰਤ ਕਰਮਜੀਤ ਸਿੰਘ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਦਿੱਤਾ ਅਸਤੀਫ਼ਾ

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।ਗੁਰਵਿੰਦਰ ਸਿੰਘ ਧਮੀਜਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਸਤੀਫ਼ੇ ਹਰਿਆਣਾ ਦੇ ਵਧੀਕ ਗ੍ਰਹਿ ਸਕੱਤਰ ਟੀਵੀਐੱਨ ਪ੍ਰਸਾਦ ਨੂੰ ਭੇਜ ਦਿੱਤਾ ਹੈ।ਪਿਛਲੇ ਕਈ ਦਿਨਾਂ ਤੋਂ ਹਰਿਆਣਾ ਦੀ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਵਿਚਾਲੇ ਕਾਫ਼ੀ ਖਿੱਚੋਤਾਣ ਚੱਲ ਰਹੀ ਸੀ ਅਤੇ ਇਕ ਦੂਜੇ ਉੱਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਸਨ।ਹਰਿਆਣਾ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ ਬਣਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਸਮਝਿਆ ਜਾ ਰਿਹਾ ਹੈ ਕਿ ਅਗਲ ਕੁਝ ਮਹੀਨਿਆਂ ਵਿੱਚ ਇਸ ਦਾ ਚੋਣ ਅਮਲ ਪੂਰਾ ਹੋ ਜਾਵੇਗਾ।ਕਾਫ਼ੀ ਵਿਵਾਦਾਂ ਅਤੇ ਸੁਪਰੀਮ ਕੋਰਟ ਦੀ ਮਾਨਤਾ ਤੋਂ ਬਾਅਦ ਹੋਂਦ ਵਿੱਚ ਆਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਨਵੇਂ ਪ੍ਰਧਾਨ ਦੀ ਚੋਣ ਕੁਰੂਕਸ਼ੇਤਰ ਕਰੀਬ ਇੱਕ ਸਾਲ ਪਹਿਲਾ ਹੋਈ ਸੀ।

Total Views: 165 ,
Real Estate