ਵਿਜੀਲੈਂਸ ਬਿਊਰੋ ਨੇ ਅੱਜਕੱਲ੍ਹ ਭਾਜਪਾ ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਜਾਂਚ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਹਨ ਅਤੇ ਹੁਣ ਕਿਸੇ ਵਕਤ ਵੀ ਸਾਬਕਾ ਮੰਤਰੀ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ। ਪਤਾ ਲੱਗਾ ਹੈ ਕਿ ਮਨਪ੍ਰੀਤ ਬਾਦਲ ਅਤੇ ਉਨ੍ਹਾਂ ਦਾ ਨੇੜਲਾ ਰਿਸ਼ਤੇਦਾਰ ਇਸ ਵੇਲੇ ਪੰਜਾਬ ਤੋਂ ਬਾਹਰ ਹਨ। ਵਿਜੀਲੈਂਸ ਹੱਥ ਕੁੱਝ ਤਕਨੀਕੀ ਨੁਕਤੇ ਲੱਗੇ ਹਨ, ਜਿਨ੍ਹਾਂ ਨੇ ਜਾਂਚ ਨੂੰ ਕਾਨੂੰਨੀ ਤੌਰ ’ਤੇ ਬਲ ਦਿੱਤਾ ਹੈ। ਵਿਜੀਲੈਂਸ ਜਾਂਚ ’ਚ ਬਠਿੰਡਾ ਵਿਕਾਸ ਅਥਾਰਿਟੀ ਦੇ ਸੀਨੀਅਰ ਅਧਿਕਾਰੀ ਵੀ ਨਿਸ਼ਾਨੇ ’ਤੇ ਆ ਗਏ ਹਨ ਜਿਨ੍ਹਾਂ ਨੇ ਸਾਬਕਾ ਮੰਤਰੀ ਨੂੰ ਅਸਿੱਧੇ ਤਰੀਕੇ ਨਾਲ 1560 ਵਰਗ ਗਜ਼ ਦੇ ਦੋ ਪਲਾਂਟ ਦੇਣ ਵਿਚ ਭੂਮਿਕਾ ਨਿਭਾਈ ਹੈ। ਵੇਰਵਿਆਂ ਅਨੁਸਾਰ ਮਨਪ੍ਰੀਤ ਬਾਦਲ ਨੇ ਕਾਂਗਰਸ ਸਰਕਾਰ ਦੌਰਾਨ ਬਠਿੰਡਾ ਦੇ ਅਰਬਨ ਅਸਟੇਟ ਵਿਚ ਦੋ ਰਿਹਾਇਸ਼ੀ ਪਲਾਟ ਰਾਜੀਵ ਕੁਮਾਰ ਅਤੇ ਵਿਕਾਸ ਕੁਮਾਰ ਤੋਂ ਖ਼ਰੀਦੇ ਸਨ। ਬਠਿੰਡਾ ਵਿਕਾਸ ਅਥਾਰਿਟੀ ਤੋਂ ਪਲਾਟ ਖ਼ਰੀਦਣ ਲਈ ਵਿਕਾਸ ਤੇ ਰਾਜੀਵ ਨੇ 27 ਸਤੰਬਰ 2021 ਨੂੰ ਆਨਲਾਈਨ ਬੋਲੀ ਦਿੱਤੀ ਸੀ।
ਮਨਪ੍ਰੀਤ ਬਾਦਲ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਨੂੰ ਅੰਤਿਮ ਛੋਹਾਂ
Total Views: 272 ,
Real Estate



















