ਇਕ ਦੇਸ਼ ਇਕ ਚੋਣ ਦੀ ਸੰਭਾਵਨਾਂ ਲੱਭਣ ਲਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਹੇਠਲੀ ਕਮੇਟੀ ਦੀ ਮੀਟਿੰਗ ਅੱਜ ਹੋ ਰਹੀ ਹੈ। ਕੇਂਦਰੀ ਕਾਨੂੰਨ ਮੰਤਰਾਲੇ ਨੇ ਸਾਬਕਾ ਰਾਸ਼ਟਰਪਤੀ ਦੀ ਅਗਵਾਈ ਵਾਲੀ ਕਮੇਟੀ ਲਈ ਅੱਠ ਮੈਂਬਰਾਂ ਦੇ ਨਾਮ ਦਿੱਤੇ ਹਨ, ਜੋ ਲੋਕ ਸਭਾ, ਵਿਧਾਨ ਸਭਾਵਾਂ, ਨਗਰ ਪਾਲਿਕਾਵਾਂ ਅਤੇ ਪੰਚਾਇਤਾਂ ਦੀਆਂ ਇੱਕੋ ਸਮੇਂ ਚੋਣਾਂ ਦੇ ਮੁੱਦੇ ਦੀ ਜਾਂਚ ਕਰੇਗੀ। ਚੇਅਰਮੈਨ ਤੋਂ ਇਲਾਵਾ ਕਮੇਟੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਆਗੂ ਅਧੀਰ ਰੰਜਨ ਚੌਧਰੀ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਗੁਲਾਮ ਨਬੀ ਆਜ਼ਾਦ, ਸਾਬਕਾ ਵਿੱਤ ਕਮਿਸ਼ਨ ਦੇ ਚੇਅਰਪਰਸਨ ਐੱਨਕੇ ਸਿੰਘ, ਸੀਨੀਅਰ ਵਕੀਲ ਹਰੀਸ਼ ਸਾਲਵੇ, ਲੋਕ ਸਭਾ ਦੇ ਸਾਬਕਾ ਸਕੱਤਰ ਜਨਰਲ ਸੁਭਾਸ਼ ਸੀ ਕਸ਼ਯਪ ਅਤੇ ਸਾਬਕਾ ਚੀਫ ਵਿਜੀਲੈਂਸ ਕਮਿਸ਼ਨਰ ਸੰਜੇ ਕੋਠਾਰੀ ਸ਼ਾਮਲ ਹਨ।
Total Views: 273 ,
Real Estate
















