ਨਵੇਂ ਸੰਸਦ ਭਵਨ ‘ਚ ਕਦੋਂ ਹੋਵੇਗਾ ਸੈਸ਼ਨ, ਸਾਹਮਣੇ ਆਈ ਤਰੀਕ

ਮੋਦੀ ਸਰਕਾਰ ਨੇ 18 ਸਤੰਬਰ ਤੋਂ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਪਹਿਲਾਂ ਚਰਚਾ ਸੀ ਕਿ ਇਸ ਦੀ ਸ਼ੁਰੂਆਤ ਨਵੇਂ ਸੰਸਦ ਭਵਨ ਤੋਂ ਕੀਤੀ ਜਾਵੇਗੀ ਪਰ ਹੁਣ ਇਸ ਬਾਰੇ ਇੱਕ ਵੱਡਾ ਅਪਡੇਟ ਆਇਆ ਹੈ। ਏਐਨਆਈ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਹੈ ਕਿ ਵਿਸ਼ੇਸ਼ ਸੈਸ਼ਨ ਪੁਰਾਣੀ ਸੰਸਦ ਤੋਂ ਸ਼ੁਰੂ ਹੋਵੇਗਾ ਤੇ ਬਾਅਦ ਵਿੱਚ ਇਸ ਨੂੰ ਨਵੀਂ ਸੰਸਦ ਭਵਨ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ। ਏਐਨਆਈ ਨੇ ਸੋਸ਼ਲ ਮੀਡੀਆ ਸਾਈਟ ਐਕਸ ਟਵਿੱਟਰ) ‘ਤੇ ਕਿਹਾ, “ਸੰਸਦ ਦਾ ਵਿਸ਼ੇਸ਼ ਸੈਸ਼ਨ 18 ਸਤੰਬਰ ਨੂੰ ਪੁਰਾਣੀ ਇਮਾਰਤ ਵਿੱਚ ਸ਼ੁਰੂ ਹੋਵੇਗਾ ਅਤੇ ਬਾਅਦ ਵਿੱਚ ਗਣੇਸ਼ ਚਤੁਰਥੀ ਦੇ ਮੌਕੇ ‘ਤੇ 19 ਸਤੰਬਰ ਨੂੰ ਨਵੀਂ ਇਮਾਰਤ ਵਿੱਚ ਸ਼ਿਫਟ ਕੀਤਾ ਜਾਵੇਗਾ।” ਇਹ ਸੈਸ਼ਨ 18 ਸਤੰਬਰ ਤੋਂ ਸ਼ੁਰੂ ਹੋ ਕੇ 22 ਸਤੰਬਰ ਤੱਕ ਚੱਲੇਗਾ।

Total Views: 181 ,
Real Estate