ਨਿਮਿਸ਼ਾ ਮਹਿਤਾ ਨੂੰ ਭਾਜਪਾ ਨੇ ਪਾਰਟੀ ’ਚੋਂ ਕੱਢਿਆ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ ‘ਤੇ ਫੈਸਲਾ ਲੈਂਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਚਾਰ ਭਾਜਪਾ ਆਗੂਆਂ ਵਿਰੁਧ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿਤੇ ਹਨ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਇਨ੍ਹਾਂ ਆਗੂਆਂ ਨੂੰ ਅਹੁਦਿਆਂ ਤੋਂ ਬਰਖ਼ਾਸਤ ਅਤੇ ਪਾਰਟੀ ਵਿਚੋਂ ਕੱਢ ਦਿਤਾ ਗਿਆ। ਦੱਸ ਦੇਈਏ ਕਿ ਨਿਮਿਸ਼ਾ ਮਹਿਤਾ ਕਾਂਗਰਸ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਬਰਖਾਸਤ ਕਰ ਦਿਤਾ ਗਿਆ ਹੈ।

Total Views: 148 ,
Real Estate