ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਇੰਡੀਆ ਗੱਠਜੋੜ ਦੀ ਆਲੋਚਨਾ ਕਰ ਰਹੇ ਕਾਂਗਰਸੀਆਂ ਨੂੰ ਕਿਹਾ ਕਿ ਜੋ ਅਨੁਸ਼ਾਸਨ ਵਿਚ ਰਹੇਗਾ ਉਹ ਹੀ ਕਾਂਗਰਸ ਵਿਚ ਟਿਕ ਸਕੇਗਾ। ਹਾਲਾਂ ਕਿ ਉਨ੍ਹਾਂ ਨਾਮ ਲਏ ਬਗੈਰ ਮੁੜ ਕਿਹਾ ਕਿ ਕਾਂਗਰਸੀ ਹਮੇਸ਼ਾ ਅਨੁਸ਼ਾਸਨ ਵਿਚ ਰਹਿ ਕੇ ਆਪਣੀ ਹਾਈਕਮਾਂਡ ਦੇ ਕਹਿਣ ’ਤੇ ਚੱਲਦੇ ਹਨ ਪਰ ਜੋ ਵੀ ਪੰਜਾਬ ਵਿਚ ਇੰਡੀਆ ਗੱਠਜੋੜ ਦੀ ਨੁਕਤਾਚੀਨੀ ਕਰ ਰਹੇ ਹਨ ਉਹ ਆਪਣੇ ਆਪ ਹੀ ਸਿੱਧੇ ਰਾਹ ਪੈ ਜਾਣਗੇ।ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀਆਂ ਨੂੰ ਸੱਚ ਦੇ ਮਾਰਗ ’ਤੇ ਚੱਲ ਕੇ ਸੱਚ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਹੀ ਪੰਜਾਬ ਦਾ ਭਲਾ ਹੋ ਸਕੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਗੱਲਬਾਤ ਕਰਨ ਲਈ ਕਿਹਾ।
Total Views: 186 ,
Real Estate



















