ਦੋ ਵਾਰ ਕਾਂਗਰਸ ਵੱਲੋਂ ਮੁੱਖ ਮੰਤਰੀ ਰਹੇ ਤੇ ਅੱਜ ਕੱਲ੍ਹ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿਤਾ ਹੈ ਕਿ ਉਹ ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਮਿਲੇ ਸਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਬਿਨਾਂ ਕਿਸੇ ਸੱਚਾਈ ਦੇ ਬੇਬੁਨਿਆਦ ਅਫ਼ਵਾਹਾਂ ਹਨ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਪ੍ਰਤੀ ਵਚਨਬੱਧ ਹਨ।
ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਮਗਰੋਂ ਕੈਪਟਨ ਨੇ ਪੰਜਾਬ ਲੋਕ ਕਾਂਗਰਸ ਦੇ ਨਾਂਅ ‘ਤੇ ਅਪਣੀ ਪਾਰਟੀ ਬਣਾਈ ਹੈ। ਜਿਨ੍ਹਾਂ ਦਾ ਭਾਜਪਾ ਨਾਲ ਗਠਜੋੜ ਹੈ। ਪੰਜਾਬ ਵਿਚ ਪਿਛਲੀਆਂ ਵਿਧਾਨ ਸਭਾ ਚੋਣਾਂ ਕੈਪਟਨ ਨੇ ਅਪਣੀ ਪਾਰਟੀ ਦੇ ਨਾਂਅ ’ਤੇ ਲੜੀਆਂ ਸਨ ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਸਮੇਤ ਉਨ੍ਹਾਂ ਦੇ ਸਾਰੇ ਉਮੀਦਵਾਰ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਕੈਪਟਨ ਨੇ ਪਾਰਟੀ ਦਾ ਭਾਜਪਾ ‘ਚ ਰਲੇਵਾਂ ਕਰ ਦਿਤਾ ਅਤੇ ਖੁਦ ਭਾਜਪਾ ‘ਚ ਸ਼ਾਮਲ ਹੋ ਗਏ।
ਕੈਪਟਨ ਅਮਰਿੰਦਰ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਹੋਈ ?
Total Views: 535 ,
Real Estate



















