ਮੋਰੱਕੋ ਵਿੱਚ ਆਏ ਤਬਾਹੀਕੁੰਨ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਵੱਧ ਹੋ ਗਈ ਹੈ। ਅਧਿਕਾਰੀਆਂ ਮੁਤਾਬਕ ਜਖ਼ਮੀਆਂ ਦੀ ਗਿਣਤੀ ਵੀ ਹਜ਼ਾਰਾਂ ਵਿੱਚ ਹੀ ਹੈ।ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 1,400 ਤੋਂ ਵੱਧ ਲੋਕ ਗੰਭੀਰ ਜ਼ਖ਼ਮੀ ਹੋਏ ਹਨ ਅਤੇ ਸਭ ਤੋਂ ਜ਼ਿਆਦਾ ਮੌਤਾਂ ਮਾਰਾਕੇਸ਼ ਦੇ ਦੱਖਣ ਵਾਲੇ ਸੂਬਿਆਂ ਵਿੱਚ ਹੋਈਆਂ ਹਨ।ਰਾਜਾ ਮੁਹੰਮਦ ਛੇਵੇਂ ਨੇ ਤਿੰਨ ਦਿਨਾਂ ਦੇ ਕੌਮੀ ਸੋਗ ਦਾ ਐਲਾਨ ਕੀਤਾ ਅਤੇ ਬਚੇ ਲੋਕਾਂ ਲਈ ਪਨਾਹ, ਭੋਜਨ ਅਤੇ ਹੋਰ ਮਦਦ ਦੇ ਹੁਕਮ ਵੀ ਜਾਰੀ ਕੀਤੇ ਹਨ।ਇਸ ਤੋਂ ਪਹਿਲਾਂ 1960 ਵਿੱਚ ਅਗਾਦੀਰ ਵਿੱਚ 6.7 ਤੀਬਰਤਾ ਦਾ ਭੂਚਾਲ ਆਇਆ ਸੀ। ਜਿਸ ਵਿੱਚ 12,000 ਤੋਂ ਵੱਧ ਲੋਕ ਮਾਰੇ ਗਏ ਸਨ।ਸ਼ੁੱਕਰਵਾਰ ਦਾ ਭੂਚਾਲ ਵੀ ਇੱਕ ਸਦੀ ਤੋਂ ਵੱਧ ਸਮੇਂ ਤੋਂ ਬਾਅਦ ਮੋਰੋਕੋ ’ਚ ਆਇਆ ਸਭ ਤੋਂ ਘਾਤਕ ਭੂਚਾਲ ਮੰਨਿਆ ਜਾ ਰਿਹਾ ਹੈ।
Total Views: 138 ,
Real Estate



















