ਬਠਿੰਡਾ ਹਵਾਈ ਅੱਡੇ ਤੋਂ ਬੁੱਧਵਾਰ ਤੋਂ ਦੁਬਾਰਾ ਉੱਡਣਗੇ ਜਹਾਜ

3 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਬਠਿੰਡਾ ਦਾ ਹਵਾਈ ਅੱਡਾ ਬੁੱਧਵਾਰ ਨੂੰ ਦੁਬਾਰਾ ਖੁੱਲ੍ਹਣ ਜਾ ਰਿਹਾ ਹੈ। ਇਹ ਕੋਰੋਨਾ ਦੇ ਦੌਰ ਤੋਂ ਬਾਅਦ ਬੰਦ ਹੋ ਗਿਆ ਸੀ। ਹਵਾਈ ਅੱਡੇ ਤੋਂ ਪਹਿਲੀ ਉਡਾਣ ਬੁੱਧਵਾਰ ਨੂੰ 12:30 ਵਜੇ ਬਠਿੰਡਾ ਤੋਂ ਦਿੱਲੀ ਲਈ ਰਵਾਨਾ ਹੋਵੇਗੀ। ਇਹ 1 ਘੰਟਾ 40 ਮਿੰਟ ਬਾਅਦ ਦੁਪਹਿਰ 2:10 ਵਜੇ ਦਿੱਲੀ ਪਹੁੰਚੇਗੀ। ਇਸ ਤੋਂ ਪਹਿਲਾਂ ਦਿੱਲੀ ਤੋਂ ਫਲਾਈਟ ਦਾ ਸਮਾਂ ਸਵੇਰੇ 10:30 ਵਜੇ ਹੈ, ਜਦੋਂਕਿ ਫਲਾਈਟ ਦੁਪਹਿਰ 12:10 ਵਜੇ ਬਠਿੰਡਾ ‘ਚ ਲੈਂਡ ਕਰੇਗੀ। ਇਸ ਦਾ ਕਿਰਾਇਆ ਇੱਕ ਹਜ਼ਾਰ ਰੁਪਏ ਰੱਖਿਆ ਗਿਆ ਹੈ। ਇਹ ਫਲਾਈਟ ਗਾਜ਼ੀਆਬਾਦ ਦੇ ਹਿੰਡਨ ਹਵਾਈ ਅੱਡੇ ‘ਤੇ ਜਾਵੇਗੀ।

Total Views: 204 ,
Real Estate