ਰਾਜਸਥਾਨ ‘ਚ ਬੱਸ ਟਰੱਕ ਹਾਦਸੇ ‘ਚ 11 ਲੋਕਾਂ ਦੀ ਮੌਤ

ਰਾਜਸਥਾਨ ਦੇ ਭਰਤਪੁਰ ‘ਚ ਬੁੱਧਵਾਰ ਸਵੇਰੇ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ 11 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪੁਲਿਸ ਅਤੇ ਪ੍ਰਸ਼ਾਸਨ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਬੱਸ ਵਿਚ 45 ਤੋਂ ਵੱਧ ਲੋਕ ਸਵਾਰ ਸਨ।ਇਹ ਹਾਦਸਾ ਲਖਨਪੁਰ ਥਾਣਾ ਖੇਤਰ ਦੇ ਆਗਰਾ-ਜੈਪੁਰ ਰਾਸ਼ਟਰੀ ਰਾਜਮਾਰਗ-21 ‘ਤੇ ਹੰਤਾਰਾ ਨੇੜੇ ਸਵੇਰੇ 5:30 ਵਜੇ ਵਾਪਰਿਆ। ਮਰਨ ਵਾਲਿਆਂ ਵਿਚ 6 ਔਰਤਾਂ ਅਤੇ 5 ਪੁਰਸ਼ ਸਨ। ਸਾਰੇ ਮ੍ਰਿਤਕ ਗੁਜਰਾਤ ਦੇ ਭਾਵਨਗਰ ਦੇ ਰਹਿਣ ਵਾਲੇ ਹਨ।

Total Views: 219 ,
Real Estate