ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ

ਮੁੰਬਈ ਦੀ ਅਦਾਲਤ ਨੇ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ (74) ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਨਰਾ ਬੈਂਕ ਨਾਲ 538 ਕਰੋੜ ਦੀ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਕਾਬਿਲੇਗੌਰ ਹੈ ਕਿ ਈਡੀ ਨੇ ਮਨੀ ਲਾਂਡਰਿੰਗ ਰੋਕੂ ਐਕਟ ਤਹਿਤ ਪਹਿਲੀ ਸਤੰਬਰ ਨੂੰ ਲੰਬੀ ਪੁੱਛ-ਪੜਤਾਲ ਮਗਰੋਂ ਨਰੇਸ਼ ਗੋਇਲ ਨੂੰ ਗ੍ਰਿਫ਼ਤਾਰ ਕੀਤਾ ਸੀ। ਅੱਜ ਈਡੀ ਦੀ ਰਿਮਾਂਡ ਖਤਮ ਹੋਣ ਮਗਰੋਂ ਉਸ ਨੂੰ ਸਥਾਨਕ ਅਦਾਲਤ ’ਚ ਪੇਸ਼ ਕੀਤਾ ਗਿਆ ਸੀ।

Total Views: 641 ,
Real Estate