ਵਕੀਲ ਦੇ ਦਿਹਾਂਤ ਕਾਰਨ ਪੰਜਾਬ-ਹਰਿਆਣਾ ਹਾਈਕੋਰਟ ‘ਚ ਅੱਜ ਕੰਮ ਮੁਅੱਤਲ

ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਵਕੀਲ ਸ਼ੰਭੂ ਦੱਤ ਸ਼ਰਮਾ ਦੇ ਦਿਹਾਂਤ ਕਾਰਨ ਅੱਜ 18 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੋਈ ਕੰਮਕਾਜ ਨਹੀਂ ਹੋਵੇਗਾ। ਹਾਈ ਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਨੇ ਸਰਬਸੰਮਤੀ ਨਾਲ ਕੰਮ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।ਬਾਰ ਦਾ ਕਹਿਣਾ ਹੈ ਕਿ ਅੱਜ ਹਾਈ ਕੋਰਟ ਵਿੱਚ ਕੇਸਾਂ ਦੀ ਸੁਣਵਾਈ ਲਈ ਆਉਣ ਵਾਲੇ ਲੋਕ ਅਦਾਲਤ ਵਿੱਚ ਆਉਣ ਤੋਂ ਗੁਰੇਜ਼ ਕਰਨ। ਇਸ ਨਾਲ ਸਮਾਂ ਅਤੇ ਯਾਤਰਾ ਦੀ ਪਰੇਸ਼ਾਨੀ ਦੀ ਬੱਚਤ ਹੋ ਸਕਦੀ ਹੈ। ਦੱਸ ਦੇਈਏ ਕਿ ਸੀਨੀਅਰ ਵਕੀਲ ਸ਼ੰਭੂ ਦੱਤ ਸ਼ਰਮਾ ਬ੍ਰਾਹਮਣ ਸਭਾ ਦੇ ਸਾਬਕਾ ਪ੍ਰਧਾਨ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ ਹਨ।

Total Views: 138 ,
Real Estate