ਪੰਜਾਬੀ ਯੂਨੀਵਰਿਸਟੀ ਪਟਿਆਲਾ ਦੀ ਇੱਕ ਵਿਦਿਆਰਥਣ ਦੀ ਮੌਤ ਦੇ ਮਾਮਲੇ ਵਿੱਚ ਯੂਨੀਵਰਸਿਟੀ ਪ੍ਰਬੰਧਕਾਂ ਨੇ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ।ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਅਰਵਿੰਦ ਮੁਤਾਬਕ ਇਸ ਮਾਮਲੇ ਦੀ ਜਾਂਚ ਲਈ ਸੇਵਾ ਮੁਕਤ ਵਧੀਕ ਸੈਸ਼ਨ ਜੱਜ ਜਸਵਿੰਦਰ ਸਿੰਘ ਕਰਨਗੇ।ਵਿਦਿਆਰਥੀਆਂ ਦੀਆਂ ਸਾਰੀਆਂ ਲਿਖਤੀ ਸ਼ਿਕਾਇਤਾਂ ਦਾ ਕੰਮ ਸੇਵਾ ਮੁਕਤ ਜੱਜ ਸੋਮਵਾਰ ਤੋਂ ਹੀ ਸ਼ੁਰੂ ਕਰ ਦੇਣਗੇ।ਇਸ ਦੇ ਨਾਲ ਹੀ ਜਿਸ ਪ੍ਰੋਫੈਸਰ ਸੁਰਜੀਤ ਸਿੰਘ ਉੱਤੇ ਵਿਦਿਆਰਥਣ ਨੂੰ ਕਥਿਤ ਤੌਰ ਉੱਤੇ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲੱਗੇ ਹਨ, ਉਨ੍ਹਾਂ ਨੂੰ ਪੰਜ ਸਾਲਾ ਏਕੀਕ੍ਰਿਤ ਕੋਰਸ (ਭਾਸ਼ਾਵਾਂ) ਦੇ ਕੋਆਰਡੀਨੇਟਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।ਪ੍ਰੋਫੈਸਰ ਸੁਰਜੀਤ ਦੀ ਥਾਂ ਇਹ ਅਹੁਦੇ ਦੀ ਜ਼ਿੰਮੇਵਾਰੀ ਹੁਣ ਡਾਕਟਰ ਰਾਜਿੰਦਰਪਾਲ ਸਿੰਘ ਬਰਾੜ ਨੂੰ ਸੌਂਪੀ ਗਈ ਹੈ।ਬੀਤੇ ਬੁੱਧਵਾਰ ਨੂੰ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਬਠਿੰਡਾ ਦੀ ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ਤੋਂ ਬਾਅਦ ਵਿਦਿਆਰਥੀਆਂ ਵਿੱਚ ਰੋਹ ਪਾਇਆ ਜਾ ਰਿਹਾ ਸੀ।ਵਿਦਿਆਰਥੀਆਂ ਦਾ ਇਲਜ਼ਾਮ ਹੈ ਕਿ ਵਿਦਿਆਰਥਣ ਦੀ ਮੌਤ ਦਾ ਕਾਰਨ ਉਸ ਦੀ ਪ੍ਰੋਫੈਸਰ ਦੇ ਮਾੜੇ ਵਤੀਰੇ ਕਾਰਨ ਮਾਨਸਿਕ ਪ੍ਰੇਸ਼ਾਨੀ ਸੀ
uni।
ਪੰਜਾਬੀ ਯੂਨੀਵਰਸਿਟੀ:ਪ੍ਰੋਫੈਸਰ ਨੂੰ ਅਹੁਦੇ ਤੋਂ ਹਟਾਇਆ, ਵਿਦਿਆਰਥਣ ਦੀ ਮੌਤ ਦੇ ਮਾਮਲੇ ਵਿੱਚ ਨਿਆਂਇਕ ਜਾਂਚ ਦੇ ਹੁਕਮ
Total Views: 233 ,
Real Estate



















