ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਾਰਲੀਮੈਂਟ ਨੂੰ ਸੰਬੋਧਨ ਹੁੰਦਿਆਂ ਭਾਰਤ ਸਰਕਾਰ ਉਪਰ ਇਸ ਜੂਨ ਮਹੀਨੇ ਕੈਨੇਡੀਅਨ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਭਾਰਤੀ ਹੱਥ ਹੋਣ ਦੇ ਦੋਸ਼ ਲਾਏ ਹਨ। ਉਹਨਾਂ ਕਿਹਾ ਕਿ ਕੈਨੇਡੀਅਨ ਖ਼ੁਫ਼ੀਆ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਿਕ ਸਿੱਖ ਆਗੂ ਦੀ ਹੱਤਿਆ ਨੂੰ “ਭਾਰਤ ਸਰਕਾਰ ਦੇ ਏਜੰਟਾਂ” ਵੱਲੋਂ ਅੰਜਾਮ ਦਿੱਤਾ ਗਿਆ ਸੀ।
ਹਾਊਸ ਆਫ਼ ਕਾਮਨਜ਼ ਵਿੱਚ ਬੋਲਦਿਆਂ, ਸ੍ਰੀ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਜੀ-20 ਸਿਖਰ ਸੰਮੇਲਨ ਦੌਰਾਨ ਵੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਉਠਾਇਆ ਸੀ ਜਿਸਦਾ ਉਹਨਾਂ ਕੋਈ ਜਵਾਬ ਨਹੀਂ ਦਿੱਤਾ।
ਵਿਦੇਸ਼ ਮੰਤਰੀ ਮੈਲਨੀ ਜੌਲੀ ਨੇ ਘੋਸ਼ਣਾ ਕੀਤੀ ਹੈ ਕਿ ਕੈਨੇਡਾ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਕੈਨੇਡਾ ਚੋ ਨਿਕਲਣ ਦੇ ਆਦੇਸ਼ ਦਿੱਤੇ ਹਨ। ਜਿਸਨੂੰ ਉਸਨੇ ਕੈਨੇਡਾ ਵਿੱਚ ਭਾਰਤੀ ਖ਼ੁਫ਼ੀਆ ਏਜੰਸੀ ਦਾ “ਮੁਖੀ” ਦੱਸਿਆ ਹੈ ।
Total Views: 216 ,
Real Estate



















