ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡੀਆਈ ਹਾਈ ਕਮਿਸ਼ਨਰ ਕੈਮਰੂਨ ਮੈਕੇ ਨੂੰ ਨਵੀਂ ਦਿੱਲੀ ਦੇ ਸਾਊਥ ਬਲਾਕ ਸਥਿਤ ਵਿਦੇਸ਼ ਮੰਤਰਾਲੇ ਮੁੱਖ ਦਫਤਰ ਵਿਚ ਬੁਲਾਇਆ ਤੇ ਉਨ੍ਹਾਂ ਨੂੰ 5 ਦਿਨ ਦੇ ਅੰਦਰ ਦੇਸ਼ ਛੱਡ ਕੇ ਜਾਣ ਨੂੰ ਕਿਹਾ। ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ ਕੈਨੇਡੀਆਈ ਪੀਐੱਮ ਦੇ ਦੋਸ਼ਾਂ ਨੂੰ ‘ਪੂਰੀ ਤਰ੍ਹਾਂ ਤੋਂ ਖਾਰਜ’ ਕਰ ਦਿੱਤਾ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਦੇ ਡਿਪਲੋਮੈਟ ਨੂੰ ਦੇਸ਼ ਛੱਡਣ ਦਾ ਫੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿਚ ਕੈਨੇਡਾ ਦੇ ਡਿਪਲੋਮੈਟ ਦੇ ਦਖਲ ਨੂੰ ਲੈ ਕੇ ਭਾਰਤ ਦੀਆਂ ਵਧਦੀਆਂ ਚਿੰਤਾਵਾਂ ਨੂੰ ਦਰਸਾਉਂਦਾ ਹੈ।
ਹਰਦੀਪ ਸਿੰਘ ਨਿੱਜਰ ਦੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੇ ਵਿਚ 18 ਜੂਨ ਨੂੰ ਇਕ ਗੁਰਦੁਆਰੇ ਦੇ ਬਾਹਰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਟਰੂਡੋ ਨੇ ਸੋਮਵਾਰ ਨੂੰ ਸੰਸਦ ਦੇ ਹੇਠਲੇ ਸਦਨ ‘ਹਾਊਸ ਆਫ ਕਾਮਨਸ’ ਵਿਚ ਆਪਣੇ ਸੰਬੋਧਨ ਵਿਚ ਕਿਹਾ ਕਿ ਕੈਨੇਡਾ ਦੇ ਨਾਗਰਿਕ ਹਰਦੀਪ ਸਿੰਘ ਨਿੱਜਰ ਦੇ ਕਤਲ ਵਿਚ ਭਾਰਤ ਸਰਕਾਰ ਨੇ ਏਜੰਟ ਦੀ ਸ਼ਮੂਲੀਅਤ ਦੇ ਪੁਖਤਾ ਸਬੂਤਾਂ ਦੀ ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਪੂਰੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ।
ਭਾਰਤ ਨੇ ਵੀ ਕੈਨੇਡਾ ਦੇ ਡਿਪਲੋਮੈਟ ਨੂੰ 5 ਦਿਨਾਂ ‘ਚ ਦੇਸ਼ ਛੱਡਣ ਦਾ ਦੇ ਦਿੱਤਾ ਹੈ ਹੁਕਮ
Total Views: 176 ,
Real Estate



















