ਮਨੀਸ਼ਾ ਅਤੇ ਡਿੰਪਲ ਦਾ ਆਪਸ ਵਿੱਚ ਵਿਆਹ ਕਰਵਾਉਣ ਵਾਲੇ ਗ੍ਰੰਥੀ ਖਿਲਾਫ ਕਾਰਵਾਈ

ਬਠਿੰਡਾ ਦੇ ਕੈਨਾਲ ਕਲੋਨੀ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਬੀਤੀ 18 ਸਤੰਬਰ ਨੂੰ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਵੱਲੋਂ ਲੜਕੀ ਮਨੀਸ਼ਾ ਅਤੇ ਡਿੰਪਲ ਦਾ ਆਪਸ ਵਿੱਚ ਵਿਆਹ ਕਰਵਾਉਣ ਦਾ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗ੍ਰੰਥੀ ਸਿੰਘ ਖ਼ਿਲਾਫ਼ ਕਾਰਵਾਈ ਕਰਨ ਸਬੰਧੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਆਪਣੇ ਪੱਧਰ ’ਤੇ ਜਾਂਚ ਕਮੇਟੀ ਬਣਾ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਵੱਲੋਂ ਲੜਕੀ ਮਨੀਸ਼ਾ ਅਤੇ ਡਿੰਪਲ ਦਾ ਵਿਆਹ ਕਰਵਾਇਆ ਗਿਆ ਸੀ। ਬੁੱਧਵਾਰ ਨੂੰ ਜਿਵੇਂ ਹੀ ਸਿੱਖ ਧਾਰਮਿਕ ਜਥੇਬੰਦੀਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗ੍ਰੰਥੀ ਸਿੰਘਾਂ ਅਤੇ ਕਮੇਟੀ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦਾ ਕਹਿਣਾ ਹੈ ਕਿ ਉਸ ਤੋਂ ਇਹ ਗਲਤੀ ਹੋਈ ਹੈ। ਇਸ ਲਈ ਉਹ ਸ਼ਰਮਿੰਦਾ ਹੈ ਅਤੇ ਮੁਆਫੀ ਮੰਗਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਿਸੇ ਹੋਰ ਜਗ੍ਹਾ ‘ਤੇ ਇਕ ਲੜਕੀ ਦਾ ਦੂਸਰੀ ਲੜਕੀ ਨਾਲ ਆਨੰਦ ਕਾਰਜ ਕਰਵਾਇਆ ਗਿਆ ਸੀ ਉਸ ਸਮੇਂ ਕੋਈ ਵਿਵਾਦ ਨਹੀਂ ਹੋਇਆ ਸੀ। ਇਸ ਲਈ ਮੈਂ ਦੋਵਾਂ ਦਾ ਵਿਆਹ ਗੁਰਦੁਆਰਾ ਸਾਹਿਬ ਵਿੱਚ ਕਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਦੋਵਾਂ ਲੜਕੀਆਂ ਦੇ ਪਰਿਵਾਰ ਵੀ ਮੌਜੂਦ ਸਨ।

Total Views: 317 ,
Real Estate