ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਰਾਖਵੇਂਕਰਨ ਦੀ ਵਿਵਸਥਾ ਕਰਨ ਵਾਲਾ 128ਵਾਂ ਸੰਵਿਧਾਨ ਸੋਧ ਬਿੱਲ ਵੀਰਵਾਰ ਨੂੰ ਰਾਜ ਸਭਾ ਵਿੱਚ ਚਰਚਾ ਤੋਂ ਬਾਅਦ ਪਾਸ ਹੋ ਗਿਆ। ਬਿੱਲ ਦੇ ਪੱਖ ‘ਚ 215 ਮੈਂਬਰਾਂ ਨੇ ਵੋਟ ਦਿੱਤਾ, ਜਦਕਿ ਵਿਰੋਧ ‘ਚ ਇਕ ਵੀ ਵੋਟ ਨਹੀਂ ਪਈ।ਹੁਣ ਇਸ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜਿਆ ਜਾਵੇਗਾ। ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਬਿੱਲ ਦਾ ਨਾਂ ‘ਨਾਰੀ ਸ਼ਕਤੀ ਵੰਦਨ ਐਕਟ’ ਹੋਵੇਗਾ। ਇਸ ਬਿੱਲ ਨੂੰ ਬੁੱਧਵਾਰ ਨੂੰ ਹੀ ਲੋਕ ਸਭਾ ਤੋਂ ਮਨਜ਼ੂਰੀ ਮਿਲ ਗਈ ਹੈ।
Total Views: 145 ,
Real Estate



















