ਹੁਰੀਅਤ ਕਾਨਫਰੰਸ ਦੇ ਚੇਅਰਮੈਨ ਮੀਰਵਾਇਜ਼ ਉਮਰ ਫਾਰੂਕ ਦੀ 4 ਸਾਲ ਬਾਅਦ ਨਜ਼ਰਬੰਦੀ ਖਤਮ

ਹੁਰੀਅਤ ਕਾਨਫਰੰਸ ਦੇ ਚੇਅਰਮੈਨ ਮੀਰਵਾਇਜ਼ ਉਮਰ ਫਾਰੂਕ ਦੀ ਚਾਰ ਸਾਲ ਬਾਅਦ ਨਜ਼ਰਬੰਦੀ ਅੱਜ ਖਤਮ ਕਰ ਦਿੱਤੀ ਗਈ ਅਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਫ਼ਾਰੂਕ ਨੂੰ ਅਗਸਤ 2019 ਵਿੱਚ ਸੰਵਿਧਾਨ ਦੀ ਧਾਰਾ 370 ਰੱਦ ਕਰਨ ਦੇ ਮੱਦੇਨਜ਼ਰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਅੰਜੁਮਨ ਔਕਾਫ਼ ਜਾਮੀਆ ਮਸਜਿਦ (ਮਸਜਿਦ ਦੀ ਪ੍ਰਬੰਧਕੀ ਕਮੇਟੀ) ਦੇ ਅਧਿਕਾਰੀਆਂ ਨੇ ਦੱਸਿਆ ਕਿ ਮੀਰਵਾਇਜ਼ ਨੂੰ ਇੱਥੋਂ ਦੇ ਨੌਹੱਟਾ ਇਲਾਕੇ ਵਿੱਚ ਸਥਿਤ ਇਤਿਹਾਸਕ ਜਾਮੀਆ ਮਸਜਿਦ ਵਿੱਚ ਅੱਜ ਨਮਾਜ਼ ਅਦਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

Total Views: 173 ,
Real Estate