ਸਾਂਸਦ ਵੱਲੋਂ ਲੋਕ ਸਭਾ ਮੈਂਬਰੀ ਛੱਡਣ ਦੀ ਚਿਤਾਵਨੀ

ਬਸਪਾ ਸੰਸਦ ਮੈਂਬਰ ਦਾਨਿਸ਼ ਅਲੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਭਾਜਪਾ ਆਗੂ ਰਮੇਸ਼ ਬਿਧੂੜੀ ਵੱਲੋਂ ਸਦਨ ’ਚ ਉਸ ਖ਼ਿਲਾਫ਼ ਵਰਤੀ ਗਈ ਅਪਮਾਨਜਨਕ ਭਾਸ਼ਾ ਦਾ ਮਾਮਲਾ ਮਰਿਆਦਾ ਕਮੇਟੀ ਹਵਾਲੇ ਕੀਤਾ ਜਾਵੇ। ਅਲੀ ਨੇ ਮਾਮਲੇ ਦੀ ਫੌਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਧੂੜੀ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਉਹ ਲੋਕ ਸਭਾ ਮੈਂਬਰੀ ਛੱਡਣ ਬਾਰੇ ਵੀ ਵਿਚਾਰ ਕਰ ਸਕਦੇ ਹਨ। ਅਲੀ ਨੇ ਦਾਅਵਾ ਕੀਤਾ ਕਿ ਜਦੋਂ ਬਿਧੂੜੀ ਅਪਮਾਨਜਨਕ ਟਿੱਪਣੀਆਂ ਕਰ ਰਿਹਾ ਸੀ ਤਾਂ ਉਨ੍ਹਾਂ ਦੇ ਪਿੱਛੇ ਬੈਠੇ ਦੋ ਸਾਬਕਾ ਮੰਤਰੀ ਰਵੀਸ਼ੰਕਰ ਪ੍ਰਸਾਦ ਅਤੇ ਹਰਸ਼ਵਰਧਨ ਹੱਸ ਰਹੇ ਸਨ।

Total Views: 460 ,
Real Estate