ਮਨਪ੍ਰੀਤ ਬਾਦਲ ਤੇ ਇੱਕ ਵੱਡੇ ਅਧਿਕਾਰੀ ਸਮੇਤ 6 ਖ਼ਿਲਾਫ ਕੇਸ ਦਰਜ

ਪੰਜਾਬ ਨੇ ਸਾਬਕਾ ਵਿੱਤ ਮੰਤਰੀ ਰਹੇ ਤੇ ਮੌਜੂਦਾ ਭਾਰਤੀ ਜਨਤਾ ਪਾਰਟੀ ਆਗੂ ਮਨਪ੍ਰੀਤ ਬਾਦਲ ਅਤੇ ਬਠਿੰਡਾ ਵਿਕਾਸ ਅਥਾਰਟੀ ਦੇ ਤੱਤਕਾਲੀ ਪ੍ਰਸ਼ਾਸਕ ਬਿਕਰਮ ਸਿੰਘ ਸ਼ੇਰਗਿੱਲ ਸਮੇਤ ਛੇ ਜਣਿਆ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਧਾਰਾ 409, 420, 467, 468, 471, 120 5ਬੀ, 66 ਸੀ ਆਈਟੀ ਐਕਟ ਤਹਿਤ ਵਿਜੀਲੈਂਸ ਨੇ ਕੇਸ ਦਰਜ ਕੀਤਾ ਹੈ। ਜਿਨ੍ਹਾਂ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ ਉਨ੍ਹਾਂ ਵਿੱਚ ਕਾਰੋਬਾਰੀ ਰਾਜੀਵ ਕੁਮਾਰ, ਸ਼ਰਾਬ ਦੇ ਠੇਕੇ ਦੇ ਕਰਿੰਦੇ ਅਮਨਦੀਪ ਸਿੰਘ, ਵਿਕਾਸ ਕੁਮਾਰ ਅਤੇ ਬਠਿੰਡਾ ਵਿਕਾਸ ਅਥਾਰਟੀ ਦੇ ਸੁਪਰਡੈਂਟ ਪੰਕਜ ਸ਼ਾਮਲ ਹਨ। ਮਾਮਲਾ ਬਠਿੰਡਾ ਵਿਕਾਸ ਅਥਾਰਟੀ ਦੇ ਦੋ ਪਲਾਟਾਂ ਨਾਲ ਜੁੜਿਆ ਹੋਇਆ ਹੈ ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਸੀ। ਵਿਜੀਲੈਂਸ ਨੇ ਰਾਜੀਵ ਕੁਮਾਰ ਨੂੰ ਸ਼ਾਮ 6.30 ਵਜੇ ਇੱਕ ਰੈਸਟੋਰੈਂਟ ਤੋਂ ਹਿਰਾਸਤ ਵਿੱਚ ਲਿਆ ਹੈ ਜਦੋਂ ਕਿ ਵਿਜੀਲੈਂਸ ਨੇ ਅਮਨਦੀਪ ਦੀ ਗ੍ਰਿਫ਼ਤਾਰੀ ਕਿਸੇ ਦੂਸਰੀ ਜਗ੍ਹਾ ਤੋਂ ਕੀਤੀ ਹੈ।ਮਨਪ੍ਰੀਤ ਬਾਦਲ ਨੇ ਸ਼ਨੀਵਾਰ ਨੂੰ ਆਪਣੇ ਵਕੀਲ ਰਾਹੀਂ ਬਠਿੰਡਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ ਜਿਸ ਦੀ ਸੁਣਵਾਈ 26 ਸਤੰਬਰ ਨੂੰ ਹੋਣੀ ਹੈ।

Total Views: 184 ,
Real Estate