ਕੈਨੇਡਾ ‘ਚ ਅਮਰੀਕਾ ਦੇ ਰਾਜਦੂਤ ਡੇਵਿਡ ਕੋਹੇਨ ਨੇ ਸ਼ਨੀਵਾਰ ਨੂੰ ਕੈਨੇਡੀਅਨ ਨਿਊਜ਼ ਨੈੱਟਵਰਕ ਸੀਟੀਵੀ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ‘ਫਾਈਵ ਆਈਜ਼ ਇੰਟੈਲੀਜੈਂਸ ਅਲਾਇੰਸ’ ਤੋਂ ਮਿਲੀ ਸਾਂਝੀ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਸੰਸਦ ‘ਚ ਬਿਆਨ ਦਿੱਤਾ ਸੀ।ਪਾਰਲੀਮੈਂਟ ਵਿੱਚ ਟਰੂਡੋ ਨੇ ਕੈਨੇਡਾ ਵਿੱਚ ਖ਼ਾਲਿਸਤਾਨ ਦੇ ਹਮਾਇਤੀ ਅਤੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਭਾਰਤ ਸਰਕਾਰ ਦੇ ਏਜੰਟਾਂ ਵੱਲ ਉਂਗਲ ਚੁੱਕੀ ਸੀ।ਇਸ ਤੋਂ ਬਾਅਦ ਦੋਵਾਂ ਦੇਸ਼ਾਂ ਨੇ ਇਕ-ਦੂਜੇ ਦੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਅਤੇ ਭਾਰਤ ਨੇ ਫਿਲਹਾਲ ਕੈਨੇਡੀਅਨਾਂ ਨੂੰ ਵੀਜ਼ਾ ਦੇਣਾ ਬੰਦ ਕਰ ਦਿੱਤਾ ਹੈ।ਫਾਈਵ ਆਈਜ਼ ਇੰਟੈਲੀਜੈਂਸ ਅਲਾਇੰਸ ਵਿੱਚ ਅਮਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ, ਬ੍ਰਿਟੇਨ ਅਤੇ ਕੈਨੇਡਾ ਖ਼ੁਦ ਸ਼ਾਮਲ ਹਨ।ਇਹ ਪੰਜ ਦੇਸ਼ ਆਪਸ ਵਿੱਚ ਖ਼ੁਫ਼ੀਆ ਜਾਣਕਾਰੀ ਸਾਂਝੀ ਕਰਦੇ ਹਨ।
Total Views: 369 ,
Real Estate



















