ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਲਈ ਪਿੰਡ ਬਾਦਲ ਸਥਿਤ ਰਿਹਾਇਸ਼ ’ਤੇ ਛਾਪੇ

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਪਲਾਟ ਖਰੀਦ ਮਾਮਲੇ ’ਚ ਕੇਸ ਦਰਜ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਬਾਦਲ ਦੀ ਗ੍ਰਿਫ਼ਤਾਰੀ ਲਈ ਦੇਰ ਸ਼ਾਮ ਭਾਜਪਾ ਆਗੂ ਦੀ ਗ੍ਰਿਫ਼ਤਾਰੀ ਲਈ ਪਿੰਡ ਬਾਦਲ ਵਿਚਲੀ ਉਸ ਦੀ ਰਿਹਾਇਸ਼ ’ਤੇ ਛਾਪਾ ਮਾਰਿਆ। ਟੀਮ ਘੰਟਾ ਭਰ ਉਥੇ ਰੁਕੀ ਅਤੇ ਰਿਹਾਇਸ਼ ਦੇ ਵੱਖ-ਵੱਖ ਹਿੱਸਿਆਂ ਦੀ ਜਾਂਚ ਕੀਤੀ। ਇਸ ਮੌਕੇ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਵਿਜੀਲੈਂਸ ਟੀਮ ਪੰਜ ਗੱਡੀਆਂ ਵਿੱਚ ਡੀਐੱਸਪੀ ਗੁਰਦੇਵ ਭੱਲਾ ਦੀ ਅਗਵਾਈ ਹੇਠ ਪੁੱਜੀ, ਜਿਸ ਵਿੱਚ ਮਾਮਲੇ ਦੇ ਜਾਂਚ ਅਧਿਕਾਰੀ ਡੀਐੱਸਪੀ ਕੁਲਵੰਤ ਸਿੰਘ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਸੁਰੱਖਿਆ ਪ੍ਰਬੰਧਾਂ ਲਈ ਲੰਬੀ ਸਬ-ਡਿਵੀਜ਼ਨ ਦੇ ਡੀਐੱਸਪੀ ਜਸਪਾਲ ਸਿੰਘ ਧਾਲੀਵਾਲ, ਕਿੱਲਿਆਂਵਾਲੀ ਥਾਣਾ ਦੇ ਮੁਖੀ ਕਰਮਜੀਤ ਸਿੰਘ ਅਤੇ ਲੰਬੀ ਦੇ ਥਾਣਾ ਮੁਖੀ ਰਵਿੰਦਰ ਕੁਮਾਰ ਮੌਜੂਦ ਸਨ।

Total Views: 172 ,
Real Estate