ਵਿਜੀਲੈਂਸ ਬਿਊਰੋ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਵਿਜੀਲੈਂਸ ਨੇ ਸਾਰੇ ਹਵਾਈ ਅੱਡਿਆਂ ‘ਤੇ ਮਨਪ੍ਰੀਤ ਬਾਦਲ ਖਿਲਾਫ ਲੁਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਬਾਦਲ ਜਾ ਸਕਦੇ ਹਨ। ਵਿਜੀਲੈਂਸ ਟੀਮ ਨੇ ਕੱਲ੍ਹ ਦੇਰ ਸ਼ਾਮ ਭਾਜਪਾ ਆਗੂ ਦੀ ਗ੍ਰਿਫ਼ਤਾਰੀ ਲਈ ਪਿੰਡ ਬਾਦਲ ਵਿਚਲੀ ਉਸ ਦੀ ਰਿਹਾਇਸ਼ ’ਤੇ ਛਾਪਾ ਮਾਰਿਆ। ਟੀਮ ਘੰਟਾ ਭਰ ਉਥੇ ਰੁਕੀ ਅਤੇ ਰਿਹਾਇਸ਼ ਦੇ ਵੱਖ-ਵੱਖ ਹਿੱਸਿਆਂ ਦੀ ਜਾਂਚ ਕੀਤੀ। ਪਰ ਖਬਰਾਂ ਹਨ ਕਿ ਮਨਪ੍ਰੀਤ ਬਾਦਲ ਪਹਿਲਾਂ ਹੀ ਇੰਗਲੈਂਡ ਵਿੱਚ ਹਨ,ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਹੋਈ ਹੈ ।
Total Views: 237 ,
Real Estate



















