ਕੈਨੇਡਾ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਈਜ਼ਰੀ ਨੂੰ ਅਪਡੇਟ ਕੀਤਾ ਹੈ ਤੇ ਉਨ੍ਹਾਂ ਨੂੰ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਚੌਕਸ ਰਹਿਣ ਤੇ ਸਾਵਧਾਨੀ ਵਰਤਣ ਲਈ ਕਿਹਾ ਹੈ। ਕੈਨੇਡਾ ਨੇ ਅਜਿਹਾ ਫੈਸਲਾ ਵਿਰੋਧ ਤੇ ਸੋਸ਼ਲ ਮੀਡੀਆ ‘ਤੇ ਕੁਝ ਨੈਗੇਟਿਵ ਗੱਲਾਂ ਕਰਕੇ ਲਿਆ ਗਿਆ ਹੈ। ਕੈਨੇਡਾ ਨੇ ਇਹ ਟਰੈਵਲ ਐਡਵਾਈਜ਼ਰੀ ਭਾਰਤ ਵੱਲੋਂ ਕੈਨੇਡਾ ਵਿੱਚ ਰਹਿਣ ਵਾਲੇ ਆਪਣੇ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਇਸੇ ਤਰ੍ਹਾਂ ਦੀ ਜਾਰੀ ਐਡਵਾਈਜ਼ਰੀ ਤੇ ਪਿਛਲੇ ਹਫਤੇ ਦੇ ਅਖੀਰ ਵਿੱਚ ਵੀਜ਼ਾ ਸੇਵਾਵਾਂ ਨੂੰ ਰੋਕਣ ਤੋਂ ਬਾਅਦ ਜਾਰੀ ਕੀਤੀ ਹੈ।ਕੈਨੇਡਾ ਸਰਕਾਰ ਨੇ ਐਤਵਾਰ (24 ਸਤੰਬਰ) ਨੂੰ ਇੱਕ ਅਪਡੇਟ ਵਿੱਚ ਕਿਹਾ ਕਿ ਕੈਨੇਡਾ ਤੇ ਭਾਰਤ ਵਿੱਚ ਹਾਲ ਹੀ ਦੇ ਘਟਨਾਕ੍ਰਮ ਦੇ ਸੰਦਰਭ ਵਿੱਚ ਸੋਸ਼ਲ ਮੀਡੀਆ ‘ਤੇ ਕੈਨੇਡਾ ਪ੍ਰਤੀ ਵਿਰੋਧ ਪ੍ਰਦਰਸ਼ਨ ਦੇ ਐਲਾਨ ਤੇ ਕੁਝ ਨਕਾਰਾਤਮਕ ਭਾਵਨਾਵਾਂ ਹਨ। ਕ੍ਰਿਪਾ ਕਰਕੇ ਸੁਚੇਤ ਰਹੋ ਤੇ ਸਾਵਧਾਨੀਆਂ ਵਰਤੋ।
Total Views: 482 ,
Real Estate



















