ਪਾਣੀਆਂ ਦੀ ਵੰਡ ਦਾ ਮਸਲਾ ਸੰਵਾਦ ਜ਼ਰੀਏ ਹੱਲ ਹੋਵੇ: ਸ਼ਾਹ

ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੇ ਮੈਂਬਰ ਰਾਜਾਂ ਨੂੰ ਪਾਣੀਆਂ ਦੀ ਵੰਡ ਸਬੰਧੀ ਆਪਸੀ ਵਿਵਾਦ ‘ਖੁੱਲ੍ਹੇ ਮਨ’ ਅਤੇ ਆਪਸੀ ਸੰਵਾਦ ਨਾਲ ਹੱਲ ਕਰਨ ਦਾ ਸੱਦਾ ਦਿੱਤਾ ਹੈ। ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸਰਹੱਦਾਂ ਦੀ ਸੁਰੱਖਿਆ ਅਤੇ ਚੌਕਸੀ ਲਈ ਵਚਨਬੱਧ ਹੈ ਅਤੇ ਜਲਦੀ ਹੀ ਸਰਹੱਦਾਂ ’ਤੇ ਐਂਟੀ-ਡਰੋਨ ਪ੍ਰਣਾਲੀ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕੌਂਸਲ ਮੈਂਬਰਾਂ ਨੂੰ ਆਪੋ-ਆਪਣੇ ਸੂਬਿਆਂ ਵਿੱਚ ਕੁਦਰਤੀ ਅਤੇ ਆਰਗੈਨਿਕ ਖੇਤੀ ਵਿਧੀ ਅਪਣਾਉਣ ’ਤੇ ਜ਼ੋਰ ਦਿੱਤਾ।

Total Views: 324 ,
Real Estate