ਪੁਲੀਸ ਹਿਰਾਸਤ ਦੌਰਾਨ ਵਕੀਲ ’ਤੇ ਅਣਮਨੁੱਖੀ ਤਸ਼ੱਦਦ ਢਾਹੁਣ ਦਾ ਮਾਮਲਾ ਭਖ ਗਿਆ ਹੈ। ਇਸ ਮਾਮਲੇ ਵਿੱਚ ਸਥਾਨਕ ਥਾਣਾ ਸਦਰ ਪੁਲੀਸ ਵੱਲੋਂ ਐੱਸਪੀ (ਜਾਂਚ) ਰਮਨਦੀਪ ਸਿੰਘ ਭੁੱਲਰ, ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਕੰਬੋਜ, ਸਿਪਾਹੀ ਹਰਬੰਸ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਪੀਐੱਚਜੀ ਦਾਰਾ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਭਰ ਵਿੱਚ ਵਕੀਲਾਂ ਦੀ ਹੜਤਾਲ ਹੈ ਅਤੇ ਉਹ ਪੁਲੀਸ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਮੁਕਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਚੜੇਵਾਨ ਅਨੁਸਾਰ ਦੇਰ ਸ਼ਾਮ ਨੂੰ ਡੀਆਈਜੀ ਫਰੀਦਕੋਟ ਅਜੈ ਮਲੂਜਾ ਨੇ ਬਾਰ ਮੈਂਬਰਾਂ ਨਾਲ ਮੀਟਿੰਗ ਕਰਕੇ ਦੱਸਿਆ ਕਿ ਐੱਸਪੀ (ਜਾਂਚ) ਰਮਨਦੀਪ ਸਿੰਘ ਭੁੱਲਰ ਨੂੰ ਮੁਅੱਤਲ ਕਰਨ ਦੀ ਸਿਫਾਰਸ਼ ਡੀਜੀਪੀ ਨੂੰ ਭੇਜ ਦਿੱਤੀ ਗਈ ਹੈ ਜਦਕਿ ਇੰਸਪੈਕਟਰ ਰਮਨ ਕੁਮਾਰ ਅਤੇ ਤਿੰਨ ਪੁਲੀਸ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਤੇ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੀ ਸਿਫਾਰਿਸ਼ ਕਰ ਦਿੱਤੀ ਗਈ ਹੈ।
ਸੀਆਈਏ ਸਟਾਫ਼ ਵੱਲੋਂ ਪੀੜਤ ਖ਼ਿਲਾਫ਼ 15 ਸਤੰਬਰ ਨੂੰ ਡਿਊਟੀ ’ਚ ਵਿਘਨ ਪਾਉਣ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਇਸ ਦੌਰਾਨ ਸੀਆਈਏ ਸਟਾਫ ਵਿੱਚ ਉਸ ਦੀ ਕਥਿਤ ਕੁੱਟਮਾਰ ਕੀਤੀ ਗਈ ਅਤੇ ਤਸ਼ੱਦਦ ਢਾਹਿਆ ਗਿਆ। ਜਦੋਂ ਪੀੜਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਸ ਨੇ ਆਪਣੇ ’ਤੇ ਹੋਏ ਕਥਿਤ ਤਸ਼ੱਦਦ ਸਬੰਧੀ ਬਿਆਨ ਦਿੱਤੇ ਤਾਂ ਅਦਾਲਤ ਦੇ ਹੁਕਮਾਂ ਉੱਤੇ ਉਸ ਦਾ ਮੈਡੀਕਲ ਕਰਵਾਇਆ ਗਿਆ। ਰਿਪੋਰਟ ਵਿੱਚ 18 ਸੱਟਾਂ ਦੀ ਤਸਦੀਕ ਹੋਈ। ਇਸ ਦੇ ਆਧਾਰ ’ਤੇ ਅਦਾਲਤ ਨੇ 22 ਸਤੰਬਰ ਨੂੰ ਪੁਲੀਸ ਨੂੰ ਕੇਸ ਦਰਜ ਕਰਨ ਦਾ ਹੁਕਮ ਦਿੱਤਾ ਸੀ।
ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਸੱਦੇ ’ਤੇ ਮੁਕਤਸਰ ਵਿੱਚ ਪੁਲੀਸ ਅਧਿਕਾਰੀਆਂ ਵੱਲੋਂ ਵਕੀਲ ਦੀ ਕੁੱਟਮਾਰ ਕਰਨ ਦੇ ਵਿਰੋਧ ’ਚ ਅੱਜ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਵਕੀਲਾਂ ਨੇ ਕੰਮਕਾਜ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਵ
ਸ੍ਰੀ ਮੁਕਤਸਰ ਸਾਹਿਬ: ਇੰਸਪੈਕਟਰ ਸਣੇ ਚਾਰ ਪੁਲੀਸ ਮੁਲਾਜ਼ਮ ਮੁਅੱਤਲ
Total Views: 238 ,
Real Estate



















