ਡੋਨਾਲਡ ਟਰੰਪ ਖਿਲਾਫ਼ ਦਰਜ ਧੋਖਾਧੜੀ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਟਰੰਪ ਨੇ ਰੀਅਲ ਅਸਟੇਟ ਦਾ ਕਾਰੋਬਾਰ ਕਰਦੇ ਹੋਏ ਕਈ ਸਾਲਾਂ ਤੱਕ ਠੱਗੀ ਅਤੇ ਧੋਖਾਧੜੀ ਕੀਤੀ ਹੈ।ਟਰੰਪ ਦੀ ਜਾਇਦਾਦ ਵਿੱਚ ਹੋਏ ਵਾਧੇ ਨੂੰ ਦੇਖਦੇ ਹੋਏ ਜਸਟਿਸ ਆਰਥਰ ਐਂਗਰੋਨ ਨੇ ਟਿੱਪਣੀ ਕੀਤੀ। ਉਨ੍ਹਾਂ ਨੇ ਇਹ ਟਿੱਪਣੀ ਨਿਊਯਾਰਕ ਦੇ ਅਟਾਰਨੀ ਜਨਰਲ ਲੈਟੀਆ ਜੇਮਸ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਕੀਤੀ। ਅਦਾਲਤ ਵਿੱਚ ਪੇਸ਼ ਹੋਏ ਸਬੂਤਾਂ ਦੇ ਆਧਾਰ ਉੱਤੇ ਇਹ ਦੇਖਿਆ ਗਿਆ ਹੈ ਕਿ ਟਰੰਪ ਦੀ ਜਾਇਦਾਦ ਵਿੱਚ ਭਾਰੀ ਵਾਧਾ ਹੋਇਆ ਹੈ। ਜੋ ਉਨ੍ਹਾਂ ਦੀ ਆਮਦਨ ਤੋਂ ਵੱਧ ਹੈ। ਜਿਸ ਦੇ ਚੱਲਦਿਆਂ ਅਦਾਲਤ ਨੇ ਕਿਹਾ ਕਿ ਟਰੰਪ ਨੇ ਬੈਂਕਾਂ, ਬੀਮਾ ਕੰਪਨੀਆਂ ਅਤੇ ਹੋਰ ਲੋਕਾਂ ਨਾਲ ਵੀ ਧੋਖਾ ਕੀਤਾ ਹੈ।ਉਨ੍ਹਾਂ ਦਸਿਆ ਕਿ ਸਜ਼ਾ ਦੇ ਤੌਰ ਤੇ ਟਰੰਪ ਦੇ ਬਹੁਤ ਸਾਰੇ ਕਾਰੋਬਾਰਾਂ ਦੇ ਲਾਈਸੈਂਸ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।
Total Views: 269 ,
Real Estate



















