
ਉੱਘੇ ਖੇਤੀਬਾੜੀ ਵਿਗਿਆਨੀ ਡਾ. ਐਮ ਐਸ ਸਵਾਮੀਨਾਥਨ ਦਾ 98 ਵਰ੍ਹਿਆਂ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ।ਉਨ੍ਹਾਂ ਤਾਮਿਲਨਾਡੂ ਦੇ ਚੇਨੱਈ ਵਿੱਚ ਆਪਣੇ ਆਖਰੀ ਸਾਹ ਲਏ । ਸਵਾਮੀਨਾਥਨ ਇਕ ਉੱਘੇ ਖ਼ੇਤੀ ਵਿਗਿਆਨੀ ਸਨ, ਜੋ ਤਾਰਾਮਣੀ, ਚੇੱਨਈ ਵਿਚ ਐਮ.ਐਸ. ਸਵਾਮੀਨਾਥਨ ਰਿਸਰਚ ਫ਼ਾਊਂਡੇਸ਼ਨ ਦੇ ਮੁਖੀ ਸਨ। ਸਵਾਮੀਨਾਥਨ ਨੇ ਝੋਨੇ ਦੀਆਂ ਉੱਚ-ਉਪਜ ਵਾਲੀਆਂ ਕਿਸਮਾਂ ਨੂੰ ਵਿਕਸਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ, ਜਿਸ ਨੇ ਭਾਰਤ ਦੇ ਘੱਟ ਆਮਦਨੀ ਵਾਲੇ ਕਿਸਾਨਾਂ ਨੂੰ ਵੱਧ ਝਾੜ ਪੈਦਾ ਕਰਨ ਵਿਚ ਮਦਦ ਕੀਤੀ। 1987 ਵਿਚ ਸਵਾਮੀਨਾਥਨ ਨੂੰ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨਾਂ ਦੇ ਸਨਮਾਨ ਵਿਚ ਪਹਿਲਾ ਵਿਸ਼ਵ ਭੋਜਨ ਪੁਰਸਕਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ 1971 ਵਿਚ ਰੈਮਨ ਮੈਗਸੇਸੇ ਐਵਾਰਡ ਅਤੇ 1986 ਵਿਚ ਅਲਬਰਟ ਆਈਨਸਟਾਈਨ ਵਰਲਡ ਸਾਇੰਸ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।
Total Views: 115 ,
Real Estate
















