ਮਨਪ੍ਰੀਤ ਬਾਦਲ ਦੀ ਭਾਲ ‘ਚ ਵਿਜੀਲੈਂਸ ਵੱਲੋਂ 6 ਸੂਬਿਆਂ ‘ਚ ਛਾਪੇਮਾਰੀ

ਪੰਜਾਬ ਵਿਜੀਲੈਂਸ ਟੀਮ ਨੇ ਭਾਜਪਾ ਦੇ ਪ੍ਰਮੁੱਖ ਨੇਤਾ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਭਾਲ ਵਿੱਚ 6 ਸੂਬਿਆਂ ਚ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਵਿਜੀਲੈਂਸ ਟੀਮ ਵੱਲੋਂ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ, ਦਿੱਲੀ ਅਤੇ ਰਾਜਸਥਾਨ ਵਿੱਚ ਕੀਤੀ ਗਈ।  ਬਠਿੰਡਾ ਜ਼ਿਲ੍ਹੇ ‘ਚ ਇਕ ਜਾਇਦਾਦ ਦੀ ਖਰੀਦ ਵਿਚ ਬੇਨਿਯਮੀਆਂ ਦੇ ਮਾਮਲੇ ਵਿਚ ਅਦਾਲਤ ਨੇ ਮਨਪ੍ਰੀਤ ਸਿੰਘ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ।ਇਸ ਸਬੰਧੀ ਟੀਮ ਵੱਲੋਂ ਪੁਖਤਾ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਸਖਤ ਐਕਸ਼ਨ ਲੈਣ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਭਵਨ ਵੱਲੋਂ ਮਨਪ੍ਰੀਤ ਬਾਦਲ ਖਿਲਾਫ਼ ਲੁੱਕਆਊਟ ਸਰਕੂਲਰ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਅਦਾਲਤ ਦੇ ਹੁਕਮ ਤੋਂ ਬਾਅਦ ਹੀ ਗ੍ਰਿਫਤਾਰੀ ਵਾਰੰਟ ਜਾਰੀ ਹੋਏ ਹਨ।

Total Views: 122 ,
Real Estate